- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਡਰੋਲੀ ਕਲਾਂ ਵਿਖੇ ਧਾਰਮਿਕ ਸਮਾਗਮ ਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ
ਗੁਰਦੁਆਰਾ ਧੰਨ-ਧੰਨ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਵਿਖੇ ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਤੇ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ। ਇਸ ਮੌਕੇ ਲੜੀਵਾਰ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਜਿਸ ’ਚ ਕਥਾ ਵਾਚਕ ਭਾਈ ਗੁਰਦਿੱਤ ਸਿੰਘ ਆਦਮਪੁਰ, ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ, ਹਜ਼ੂਰੀ ਰਾਗੀ ਭਾਈ ਜੈ ਦੇਵ ਸਿੰਘ (ਤਲਵੰਡੀ ਸਾਬੋ) ਤੇ ਢਾਡੀ ਜਥਾ ਭਾਈ ਗੁਰਭੇਜ ਸਿੰਘ ਗਾਫਲ (ਫਰੀਦਕੋਟ) ਨੇ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੁਫ਼ਤ ਮੈਗਾ ਮੈਡੀਕਲ ਕੈਂਪ 'ਚ 550 ਤੋਂ ਵੱਧ ਮਰੀਜ਼ਾਂ ਦੀ ਜਾਂਚ ਹੋਈ। ਵੱਖ-ਵੱਖ ਹਸਪਤਾਲਾਂ ਦੀਆਂ ਟੀਮਾਂ ਅੰਦਰ ਗੁਰੂ ਨਾਨਕ ਸਾਧ ਸੰਗਤ ਚੈਰੀਟੇਬਲ ਹਸਪਤਾਲ (ਕਾਲਰਾ) ਡਾਕਟਰਾਂ ਦੀ ਟੀਮ ਨੇ ਕਰੀਬ 250 ਮਰੀਜ਼ਾਂ ਦਾ ਮੁਆਇਨਾ ਕੀਤਾ ਤੇ ਸ਼ੂਗਰ ਟੈਸਟ ਤੇ ਈਸੀਜੀ ਕੀਤੀ। ਪਿਮਸ ਹਸਪਤਾਲ (ਜਲੰਧਰ) ਮਾਹਿਰ ਡਾਕਟਰਾਂ ਵੱਲੋਂ ਲਗਭਗ 200 ਮਰੀਜ਼ਾਂ ਦੀ ਫ੍ਰੀ ਚੈੱਕਅਪ ਕੀਤੀ ਗਈ। ਸਿਵਲ ਹਸਪਤਾਲ ਜਲੰਧਰ ਦੀ ਟੀਮ ਨੇ 100 ਦੇ ਕਰੀਬ ਮਰੀਜ਼ਾਂ ਦੇ ਐਕਸ-ਰੇ ਕੀਤੇ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਤਕਸੀਮ ਕੀਤੀਆਂ। ਸਮਾਗਮ ਦੇ ਅੰਤ ’ਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਕੱਤਰ ਰਣਵੀਰ ਪਾਲ ਸਿੰਘ, ਜਰਨੈਲ ਸਿੰਘ ਡਰੋਲੀ, ਸਰਪੰਚ ਰਸ਼ਪਾਲ ਸਿੰਘ, ਜਸਪਾਲ ਸਿੰਘ ਸਾਬਾ, ਕਰਮ ਸਿੰਘ, ਨਰਿੰਦਰ ਪਾਲ ਸਿੰਘ ਨਿੰਦੀ, ਕੁਲਦੀਪ ਸਿੰਘ, ਹਰਦਿਆਲ ਸਿੰਘ, ਅਮਰਜੀਤ ਸਿੰਘ, ਡਾ. ਰਣਧੀਰ ਸਿੰਘ ਰੰਧਾਵਾ, ਪਰਮਜੀਤ ਸਿੰਘ, ਦਲਜੀਤ ਸਿੰਘ ਭੱਟੀ ਸਮੇਤ ਭਾਰੀ ਗਿਣਤੀ ’ਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।