ਦੁਸਾਂਝ ਕਲਾਂ ’ਚ ਮੁਫ਼ਤ ਮੈਡੀਕਲ ਜਾਂਚ ਕੈਂਪ 31 ਨੂੰ
ਦੁਸਾਂਝ ਕਲਾਂ ’ਚ 31 ਮਾਰਚ ਨੂੰ ਮੁਫ਼ਤ ਮੈਡੀਕਲ ਕੈਂਪ ਲੱਗੇਗਾ
Publish Date: Sat, 28 Mar 2026 06:21 PM (IST)
Updated Date: Sun, 29 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਗੁਰੂ ਗੋਬਿੰਦ ਸਿੰਘ ਹਸਪਤਾਲ ਦੁਸਾਂਝ ਕਲਾਂ ਵੱਲੋਂ 31 ਮਾਰਚ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਾ. ਜਸਵਿੰਦਰ ਚੀਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸੁਨੀਤਾ ਧਾਮੀ, ਗੁਰੂ ਗੋਬਿੰਦ ਸਿੰਘ ਵੈੱਲਫੇਅਰ ਕਮੇਟੀ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਚੈਕਅੱਪ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ੂਗਰ, ਹਿਮੋਗਲੋਬਿਨ (ਐੱਚਬੀ) ਤੇ ਯੂਰਿਕ ਐਸਿਡ ਦੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਜਾਂਚ ਵੀ ਬਿਲਕੁਲ ਮੁਫ਼ਤ ਕੀਤੀ ਜਾਵੇਗੀ। ਕੈਂਪ ਦੌਰਾਨ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ ਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਡਾ. ਚੀਮਾ ਨੇ ਦੱਸਿਆ ਕਿ ਹਸਪਤਾਲ ’ਚ 24 ਘੰਟੇ ਐਮਰਜੈਂਸੀ ਸੇਵਾਵਾਂ ਤੇ ਰੋਜ਼ਾਨਾ ਓਪੀਡੀ ਦੀ ਸੁਵਿਧਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਵੀ ਰਿਆਇਤੀ ਦਰਾਂ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਇਸ ਮੁਫ਼ਤ ਮੈਡੀਕਲ ਕੈਂਪ ਦਾ ਲਾਭ ਲੈਣ।