ਪ੍ਰਤੀਯੋਗੀ ਪ੍ਰੀਖਿਆਵਾਂ ਲਈ ਲੱਗਣਗੀਆਂ ਮੁਫ਼ਤ ਆਨਲਾਈਨ ਕਲਾਸਾਂ,ਯੋਗ ਉਮੀਦਵਾਰ https://tinyuri.com/coachingjal 'ਤੇ ਕਰ ਸਕਦੇ ਹਨ ਰਜਿਸਟਰ
ਯੋਗ ਉਮੀਦਵਾਰ https://tinyuri.com/coachingjal 'ਤੇ ਆਨਲਾਈਨ ਜਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੀ ਸਹਾਇਤਾ ਲਈ 9056920100 'ਤੇ ਸੰਪਰਕ ਕਰ ਸਕਦੇ ਹਨ।
Publish Date: Fri, 23 Apr 2021 02:31 PM (IST)
Updated Date: Fri, 23 Apr 2021 02:37 PM (IST)
ਪੰਜਾਬੀ ਜਾਗਰਣ ਕੇਂਦਰ, ਜਲੰਧਰ : ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਜਲਦੀ ਹੀ ਯੋਗ ਉਮੀਦਵਾਰਾਂ ਲਈ ਕੋਚਿੰਗ ਕਲਾਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਵੱਖ-ਵੱਖ ਸਰਕਾਰੀ ਨੌਕਰੀਆਂ ਲਈ ਉਮੀਦਵਾਰਾਂ ਨੂੰ ਤਿਆਰ ਕਰਨ ਲਈ ਵਿਸ਼ੇਸ਼ ਕੋਚਿੰਗ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰ
https://tinyuri.com/coachingjal 'ਤੇ ਆਨਲਾਈਨ ਜਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੀ ਸਹਾਇਤਾ ਲਈ 9056920100 'ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਚਾਹਵਾਨ ਉਮੀਦਵਾਰਾਂ ਨੂੰ ਇਸ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਨਵੀਆਂ ਬੁਲੰਦੀਆਂ ਸਰ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਉਹ ਸਮਾਜ ਵਿੱਚ ਉਸਾਰੂ ਭੂਮਿਕਾ ਨਿਭਾਉਣ ਦੇ ਯੋਗ ਹੋਣਗੇ।
ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਸਵੰਤ ਰਾਏ ਨੇ ਦੱਸਿਆ ਕਿ 10ਵੀਂ, 12ਵੀਂ, ਆਈ.ਟੀ.ਆਈ. ਅਤੇ ਗ੍ਰੈਜੂਏਸ਼ਨ ਪਾਸ ਉਮੀਦਵਾਰ ਇਨ੍ਹਾਂ ਆਨਲਾਈਨ ਕਲਾਸਾਂ ਲਈ ਬਿਨੈ ਕਰ ਸਕਦੇ ਹਨ, ਜਿਨ੍ਹਾਂ ਦੀ ਚੋਣ ਉਨ੍ਹਾਂ ਦੀਆਂ ਅਰਜ਼ੀਆਂ ਦੀ ਪੜਤਾਲ ਕਰਨ ਤੋਂ ਬਾਅਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੁਣੇ ਗਏ ਸਮੂਹ ਬਿਨੈਕਾਰਾਂ ਲਈ ਕੋਚਿੰਗ ਨੂੰ ਯਕੀਨੀ ਬਣਾਉਣ ਲਈ ਵਿਦਿਆਰਥੀਆਂ ਦੇ ਸਮੂਹ ਬਣਾਏ ਜਾਣਗੇ।