- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
20 ਨਵੰਬਰ ਨੂੰ ਦਿੱਲੀ ਵਿਖੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਪਾਰਲੀਮੈਂਟ ਤੱਕ ਕੱਢਿਆ ਜਾਵੇਗਾ ਮਾਰਚ

-ਮਾਮਲਾ ਗੁਰਦੁਆਰਾ ਕਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਜਲੰਧਰ ’ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਕੀਤੀ ਗਈ ਮੀਟਿੰਗ ’ਚ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਵਾਸਤੇ ਸਾਰਾ ਸਿੱਖ ਜਗਤ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਕਾਫੀ ਲੰਬੇ ਸਮੇਂ ਤੋਂ ਮੰਗ ਕਰ ਰਹੀ ਹੈ। ਪਿਛਲੇ ਸਮੇਂ ਦੌਰਾਨ ਇਸ ਲਾਂਘੇ ਨੂੰ ਭਾਰਤ ਸਰਕਾਰ ਨੇ ਬੰਦ ਕਰਨ ਦਾ ਫੈਸਲਾ ਲਿਆ ਸੀ, ਉਸ ਤੋਂ ਬਾਅਦ ਸੰਗਤਾਂ ਫੇਰ ਦੁਬਾਰਾ ਕੇਂਦਰ ਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਲਾਂਘੇ ਨੂੰ ਹੁਣ ਦੁਬਾਰਾ ਬਿਨਾਂ ਦੇਰੀ ਤੋਂ ਖੋਲ੍ਹਣਾ ਚਾਹੀਦਾ ਹੈ। ਇਸ ’ਚ ਇਕ ਵਾਰ ਫਿਰ ਗੁਰਦੁਆਰਾ ਕਰਤਾਰਪੁਰ ਸਾਹਿਬ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਸੇਵਾਦਾਰਾਂ ਵੱਲੋਂ ਕਾਫੀ ਮਹੀਨਿਆਂ ਤੋਂ ਮੱਸਿਆ ਦੇ ਪਵਿੱਤਰ ਦਿਹਾੜੇ ਤੇ ਡੇਰਾ ਬਾਬਾ ਨਾਨਕ ਜਾ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਸਨਮੁਖ ਖੜ੍ਹੇ ਹੋ ਕੇ ਅਰਦਾਸਾਂ ਸ਼ੁਰੂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ 20 ਨਵੰਬਰ ਨੂੰ ਦਿੱਲੀ ’ਚ ਜਾ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਦੇਸ਼ ਦੀ ਪਾਰਲੀਮੈਂਟ ਤੱਕ ਮਾਰਚ ਕੱਢਿਆ ਜਾਵੇਗਾ। ਜਿਸ ’ਚ ਲਾਂਘਾਂ ਖੋਲ੍ਹਣ ਤੋਂ ਇਲਾਵਾ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਜਾਣੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਫੌਰੀ ਤੌਰ ’ਤੇ ਕੀਤਾ ਜਾਵੇ। ਇਸ ਦੇ ਨਾਲ ਪੰਥਕ ਮਸਲਿਆਂ ਸਬੰਧੀ ਵੀ ਮੰਗ ਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਵੀ ਕੇਂਦਰ ਸਰਕਾਰ ’ਤੇ ਜ਼ੋਰ ਪਾਇਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਪੰਥ ਦੇ ਸਮੂਹ ਹਿਤੈਸ਼ੀਆਂ, ਪੰਥ ਦੀਆਂ ਮਹਾਨ ਸ਼ਖਸੀਅਤਾਂ ਨੂੰ ਤੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ 20 ਤਰੀਕ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਪਹੁੰਚ ਕੇ ਰੋਸ ਮਾਰਚ ’ਚ ਸ਼ਾਮਲ ਹੋ ਕੇ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹੀਆਂ ਜਾਣ। ਅਮਰਜੀਤ ਸਿੰਘ ਕਿਸ਼ਨਪੁਰਾ ਪ੍ਰਧਾਨ ਜਲੰਧਰ ਸ਼ਹਿਰੀ, ਹਰਜੀਤ ਕੌਰ ਤਲਵੰਡੀ ਇਸਤਰੀ ਵਿੰਗ ਪ੍ਰਧਾਨ, ਸਰਵਣ ਸਿੰਘ ਫਿਲੌਰ ਆਦਿ ਹਾਜ਼ਰ ਸਨ।