ਰਾਕੇਸ਼ ਗਾਂਧੀ, ਜਲੰਧਰ : ਥਾਣਾ ਨੰ. ਤਿੰਨ ਦੀ ਪੁਲਿਸ ਨੇ ਕਾਫੀ ਸਮੇਂ ਤੋਂ ਜੂਆ ਐਕਟ ਅਧੀਨ ਦਰਜ ਮਾਮਲੇ ਵਿਚ ਭਗੌੜਾ ਚੱਲ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਥਾਣਾ ਤਿੰਨ ਦੇ ਮੁਖੀ ਸਬ ਇੰਸਪੈਕਟਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਰਾਹੁਲ ਵਾਸੀ ਰਿਸ਼ੀ ਨਗਰ ਹਾਲ ਵਾਸੀ ਸੰਤੋਸ਼ੀ ਨਗਰ ਜਿਸ ਖ਼ਿਲਾਫ਼ ਥਾਣਾ ਤਿੰਨ ਵਿਚ 12/12/18 ਨੂੰ ਜੂਆ ਐਕਟ ਅਧੀਨ ਮਾਮਲਾ ਦਰਜ ਹੋਇਆ ਸੀ। ਜ਼ਮਾਨਤ ਮਿਲਣ ਤੋਂ ਬਾਅਦ ਅਦਾਲਤ ਵਿਚ ਪੇਸ਼ ਨਹੀਂ ਹੋਇਆ ਜਿਸ 'ਤੇ ਅਦਾਲਤ ਵੱਲੋਂ 2/9/19 ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਗਿਆ ਸੀ। ਸ਼ਨਿੱਚਰਵਾਰ ਨੂੰ ਏਐੱਸਆਈ ਰਾਮ ਸਿੰਘ ਨੇ ਮੁਖਬਰ ਦੀ ਸੂਚਨਾ 'ਤੇ ਰਾਹੁਲ ਨੂੰ ਉਸ ਵੇਲੇ ਕਾਬੂ ਕਰ ਲਿਆ ਜਦ ਉਹ ਆਪਣੇ ਮੁਹੱਲੇ ਵਿੱਚ ਕਿਸੇ ਨੂੰ ਮਿਲਣ ਲਈ ਆਇਆ ਹੋਇਆ ਸੀ। ਥਾਣਾ ਮੁਖੀ ਨੇ ਦੱਸਿਆ ਕਿ ਭਗੌੜੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।