- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਐੱਮਸੀ ਸਰੋਜ ਰਾਣੀ ਨਾਹਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਸੀਨੀਅਰ ਭਾਜਪਾ ਆਗੂ ਤੇ ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਮੈਂਬਰ ਕਮਲ ਨਾਹਰ ਦੀ ਪਤਨੀ ਸਰੋਜ ਰਾਣੀ ਨਾਹਰ ਸਾਬਕਾ ਐੱਮਸੀ ਜੋ ਬੀਤੀ 18 ਜੁਲਾਈ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਉਨ੍ਹਾਂ ਦੇ ਘਰ ਮੁਹੱਲਾ ਰਿਸ਼ੀ ਨਗਰ ਵਿਖੇ ਪਾਇਆ ਗਿਆ। ਉਪਰੰਤ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਸ਼ਾਹਕੋਟ ਵਿਖੇ ਭਾਈ ਸੰਤੋਖ ਸਿੰਘ ਨਕੋਦਰ ਵਾਲਿਆਂ ਦੇ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰਮਤਿ ਅਨੁਸਾਰ ਜ਼ਿੰਦਗੀ ਤੇ ਮੌਤ ਦੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ। ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਗ੍ਰਹਿ ਮੰਤਰੀ ਬ੍ਰਿਜਭੁਪਿੰਦਰ ਸਿੰਘ ਕੰਗ, ਭਾਜਪਾ ਦੇ ਸੀਨੀਅਰ ਆਗੂ ਰਾਣਾ ਹਰਦੀਪ ਸਿੰਘ ਤੇ ‘ਆਪ’ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਸਵ. ਸਰੋਜ ਰਾਣੀ ਨਾਹਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਯਾਦਾਂ ਨੂੰ ਸਾਂਝਾ ਕੀਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਾਜਿੰਦਰ ਕੌਰ ਭੱਠਲ ਦੇ ਓਐੱਸਡੀ ਰਵਿੰਦਰ ਸਿੰਘ ਟੁਰਨਾ ਵੱਲੋਂ ਸਟੇਜ ਸਕੱਤਰ ਦੇ ਫ਼ਰਜ਼ ਨਿਭਾਉਂਦਿਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਆਏ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਏ ਗਏ। ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਲੀਆ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਵੱਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਹਾਜ਼ਰੀ ਲਗਵਾਈ। ਇਸ ਮੌਕੇ ਹਰਬੰਸ ਸਿੰਘ ਚੰਦੀ ਪ੍ਰਧਾਨ ਸਪੋਰਟਸ ਕਲੱਬ ਕਾਸੂਪੁਰ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਪਵਨ ਪੁਰੀ ਸਾਬਕਾ ਪ੍ਰਧਾਨ, ਸ਼ਤੀਸ਼ ਰਿਹਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ, ਸੁਰਿੰਦਰਜੀਤ ਸਿੰਘ ਚੱਠਾ ਬਲਾਕ ਪ੍ਰਧਾਨ ਕਾਂਗਰਸ, ਹਰਦੇਵ ਸਿੰਘ ਪੀਟਾ ਸਾਬਕਾ ਐੱਮਸੀ, ਦਵਿੰਦਰ ਸਿੰਘ ਆਹਲੂਵਾਲੀਆ ਚੇਅਰਮੈਨ 'ਸੇਵਾ', ਡਾ. ਜਗਤਾਰ ਸਿੰਘ ਚੰਦੀ ਸਾਬਕਾ ਮੈਂਬਰ ਸਟੀਲ ਅਥਾਰਟੀ ਆਫ਼ ਇੰਡੀਆ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ., ਤਰਲੋਕ ਸਿੰਘ ਰੂਪਰਾ ਪ੍ਰਧਾਨ ਰਾਮਗੜ੍ਹੀਆ ਸਕੂਲ, ਰਾਣਾ ਪ੍ਰਭਦੀਪ ਸਿੰਘ, ਬਲਕਾਰ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਹਿਤਪੁਰ, ਡਾ. ਅਰਵਿੰਦਰ ਸਿੰਘ ਰੂਪਰਾ, ਡਾਇਰੈਕਟਰ ਮਨਜੀਤ ਸਿੰਘ, ਅਰੋੜਾ ਮਹਾਂ ਸਭਾ ਦੇ ਪ੍ਰਧਾਨ ਤੇ ਐੱਮ.ਸੀ ਪ੍ਰਵੀਨ ਗਰੋਵਰ ਬੋਬੀ, ਸਰਬਜੀਤ ਸਿੰਘ ਸਾਬੀ ਸਰਪੰਚ ਨਵਾਂ ਕਿਲਾ, ਪਵਨ ਅਗਰਵਾਲ ਸਾਬਕਾ ਪ੍ਰਧਾਨ ਮੰਡੀ ਕਮੇਟੀ, ਅਨਿਲ ਗੋਇਲ , ਸੰਜੀਵ ਸੋਬਤੀ, ਜਰਨੈਲ ਸਿੰਘ ਕੋਹਾੜ ਸਾਬਕਾ ਬਲਾਕ ਸੰਮਤੀ ਮੈਂਬਰ, ਜਗਮੋਹਨ ਡਾਬਰ ਹੈਪੀ, ਜਗਦੀਸ਼ ਵਡੈਹਰਾ ਸਾਬਕਾ ਐੱਮਸੀ, ਗੁਰਮੀਤ ਸਿੰਘ ਉੱਪਲ, ਸੇਰਫ਼ ਘਈ, ਸ਼ਰਨਜੀਤ ਸਿੰਘ ਸਾਹਬ ਸੈਦਪੁਰ, ਮਨਜੀਤ ਸਿੰਘ ਸੈਦਪੁਰ, ਕਾ. ਚਰਨਜੀਤ ਥੰਮੂਵਾਲ, ਰੈੱਡ ਰਿਬਨ ਕਲੱਬ ਦੇ ਪ੍ਰਧਾਨ ਮਾ. ਰਮਨ ਗੁਪਤਾ, ਛਿੰਦਾ ਨਾਹਰ, ਸੈਂਟੀ ਚਾਵਲਾ, ਆਪ ਦੇ ਬਲਾਕ ਪ੍ਰਧਾਨ ਸ਼ਵਿੰਦਰ ਸੋਨੂੰ, ਰਵੀਸ਼ ਗੋਇਲ, ਹਰੀਸ਼ ਕੁਮਾਰ, ਅੰਮ੍ਰਿਤਪਾਲ ਸਿੰਘ ਜੌਨਾ ਮਲਸੀਆਂ, ਰੋਮੀ ਗਿੱਲ ਸਾਬਕਾ ਐੱਮਸੀ, ਧਰਮਿੰਦਰ ਸਿੰਘ ਰੂਪਰਾ, ਟਿੰਪੀ ਕੁਮਰਾ, ਅੰਮ੍ਰਿਤ ਲਾਲ ਕਾਕਾ ਪ੍ਰਧਾਨ ਸਵਰਗ ਆਸ਼ਰਮ, ਸੁਰਿੰਦਰ ਸਿੰਘ ਪਦਮ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਖਜ਼ਾਨਚੀ ਲਖਵਿੰਦਰ ਸਿੰਘ ਸੋਖੀ, ਪ੍ਰਿੰਸੀਪਲ ਜਸਵੀਰ ਸਿੰਘ ਵਿਰਦੀ, ਵਰਿੰਦਰ ਚੌਧਰੀ, ਦਰਸ਼ਨ ਅਰੋੜਾ, ਕੁਲਵਿੰਦਰ ਸਿੰਘ ਜੋੜਾ, ਕੁਲਵਿੰਦਰ ਸਿੰਘ ਬਾਹਮਣੀਆਂ, ਰਵਿੰਦਰ ਸਿੰਘ ਬਿੱਲੀ ਚਾਓ ਸਾਬਕਾ ਬਲਾਕ ਸੰਮਤੀ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।