- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੱਗੀ ਦੁਬਾਰਾ ਬਣੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਹੋਰ ਵੱਡੇ ਪਰਿਵਾਰ ’ਚ ਨਿਯੁਕਤੀਆਂ ਦੇਣ ’ਤੇ ਬਹੁਤ ਹੀ ਮਿਹਨਤ ਹੀ ਲਗਨ ਤੇ ਦ੍ਰਿੜਤਾ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਵਾਲੇ ਟਕਸਾਲੀ ਆਗੂ ਗਗਨਦੀਪ ਸਿੰਘ ਗੱਗੀ ਨੂੰ ਦੁਬਾਰਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਗੱਗੀ ਨੇ ਕਿਹਾ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਮੇਸ਼ਾ ਚਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ ਜਿਨ੍ਹਾਂ ਵੱਲੋਂ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੋਈ ਪ੍ਰੋਗਰਾਮ ਉਲੀਕਿਆ ਤਾਂ ਉਸ ’ਤੇ ਪੂਰੀ ਦ੍ਰਿੜਤਾ ਨਾਲ ਪਹਿਰਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਹਮੇਸ਼ਾ ਸਾਥ ਦਿੱਤਾ। ਪਾਰਟੀ ਦੀ ਚੜ੍ਹਦੀ ਕਲਾ ਦੀ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਵੱਲੋਂ ਗਗਨਦੀਪ ਸਿੰਘ ਗੱਗੀ ਨੂੰ ਵਧਾਈ ਦਿੱਤੀ।