ਨਵੇਂ ਸਾਲ ਦੀ ਆਰੰਭਤਾ ਮੌਕੇ ਅਰਦਾਸ ਦਿਵਸ ਸਮਾਗਮ ਕਰਵਾਇਆ
ਨਵਾਂ ਸਾਲ 2026 ਦੀ ਅਰੰਭਤਾ ਤੇ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬ
Publish Date: Fri, 02 Jan 2026 07:07 PM (IST)
Updated Date: Fri, 02 Jan 2026 07:08 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਨਵਾਂ ਸਾਲ 2026 ਦੀ ਆਰੰਭਤਾ ’ਤੇ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਅਰਦਾਸ ਦਿਵਸ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਗਿਆਨੀ ਮਨਜੀਤ ਸਿੰਘ ਸੇਵਕ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੀ ਸਮਾਪਤੀ ਤੇ ਸਾਲ 2025 ਦੇ ਸ਼ੁਕਰਾਨੇ ਲਈ ਅਤੇ ਨਵੇਂ ਵਰ੍ਹੇ ਦੌਰਾਨ ਸੰਗਤਾਂ ਦੀ ਸੁੱਖ ਸ਼ਾਂਤੀ ਲਈ ਗੁਰੂ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਹੈੱਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤਰਨਤਾਰਨ ਨੇ ਕੀਤੀ। ਸਟੇਜ ਦਾ ਸੰਚਾਲਨ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਜਿੰਦਰ ਸਿੰਘ ਬੇਦੀ, ਬਲਬੀਰ ਸਿੰਘ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ।