ਸੀਨੀਅਰ ਸਟਾਫ ਰਿਪੋਰਟ, ਜਲੰਧਰ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ 'ਤੇ ਸੰਗਤ ਨਾਲ ਬੇਗ਼ਮਪੁਰਾ ਸਪੈਸ਼ਲ ਟਰੇਨ 'ਚ ਵਾਰਾਨਸੀ ਧਾਮ ਗਏ ਡੇਰਾ ਸਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਰਤ ਆਏ ਹਨ। ਮੰਗਲਵਾਰ ਦੇਰ ਸ਼ਾਮ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਯਾਤਰਾ ਤੋਂ ਵਾਪਸ ਪੁੱਜਣ 'ਤੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ। ਉਨ੍ਹਾਂ ਸੰਤ ਨਿਰੰਜਨ ਦਾਸ ਜੀ ਮਹਾਰਾਜ ਤੋਂ ਆਸ਼ੀਰਵਾਦ ਲਿਆ ਤੇ ਯਾਤਰਾ ਦੀ ਸਫਲਤਾ 'ਤੇ ਵਧਾਈ ਦਿੱਤੀ।