ਅਵਤਾਰ ਰਾਣਾ, ਮੱਲ੍ਹੀਆਂ ਕਲਾਂ: ਪਿੰਡ ਖੀਵਾ ਦੀ 15 ਸਾਲਾ ਲੜਕੀ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ। ਪੁਲਿਸ ਚੌਕੀ ਦੇ ਇੰਚਾਰਜ ਐੱਸਆਈ ਲਵਲੀਨ ਕੁਮਾਰ ਨੇ ਦੱਸਿਆ ਕਿ ਖੀਵਾ ਪਿੰਡ ਦੀ ਮਨਪ੍ਰਰੀਤ ਕੌਰ ਪੁੱਤਰੀ ਗੁਰਦੇਵ ਲਾਲ ਨੇ ਗਲਤੀ ਨਾਲ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਜਿਸ ਨਾਲ ਉਸ ਦੀ ਅਚਾਨਕ ਤਬੀਅਤ ਵਿਗੜ ਗਈ। ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਿ੍ਤਕਾ ਦੇ ਭਰਾ ਕਿ੍ਸਨ ਲਾਲ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਪਰਿਵਾਰ ਵੱਲੋਂ ਲੜਕੀ ਦਾ ਸਸਕਾਰ ਕਰ ਦਿੱਤਾ ਗਿਆ ਹੈ।