GNDU ਵੱਲੋਂ ਪ੍ਰੀਖਿਆਵਾਂ ਮੁਲਤਵੀ, ਹੁਣ ਜਨਵਰੀ 'ਚ ਹੋਣਗੇ ਨਵੇਂ ਸ਼ਡਿਊਲ ਜਾਰੀ
ਨਵੇਂ ਆਦੇਸ਼ਾਂ ਅਨੁਸਾਰ 13 ਦਸੰਬਰ 2025 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਹੁਣ 2 ਜਨਵਰੀ 2026 ਨੂੰ ਹੋਣਗੀਆਂ। ਇਸੇ ਤਰ੍ਹਾਂ 15 ਦਸੰਬਰ ਦੀਆਂ ਪ੍ਰੀਖਿਆਵਾਂ ਹੁਣ 3 ਜਨਵਰੀ 2026 ਨੂੰ ਲਈਆਂ ਜਾਣਗੀਆਂ।
Publish Date: Thu, 11 Dec 2025 11:54 AM (IST)
Updated Date: Thu, 11 Dec 2025 12:09 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ- ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਵੱਲੋਂ ਪੰਜਾਬ ਵਿੱਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀ ਚੋਣਾਂ ਦੇ ਮੱਦੇਨਜ਼ਰ ਅਹਿਮ ਫੈਸਲਾ ਲਿਆ ਗਿਆ ਹੈ। ਯੂਨੀਵਰਸਿਟੀ ਦੇ ਕਾਰਜ ਸੰਚਾਲਨ ਸ਼ਾਖਾ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਮੂਹ ਕਾਲਜਾਂ ਦੀਆਂ 13 ਤੇ15 ਦਸੰਬਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਨਵੇਂ ਆਦੇਸ਼ਾਂ ਅਨੁਸਾਰ 13 ਦਸੰਬਰ 2025 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਹੁਣ 2 ਜਨਵਰੀ 2026 ਨੂੰ ਹੋਣਗੀਆਂ। ਇਸੇ ਤਰ੍ਹਾਂ 15 ਦਸੰਬਰ ਦੀਆਂ ਪ੍ਰੀਖਿਆਵਾਂ ਹੁਣ 3 ਜਨਵਰੀ 2026 ਨੂੰ ਲਈਆਂ ਜਾਣਗੀਆਂ।
ਪੱਤਰ ਵਿੱਚ ਯੂਨੀਵਰਸਿਟੀ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਵਿਦਿਆਰਥੀ ਪੁਰਾਣੇ ਨਿਰਧਾਰਿਤ ਸਮੇਂ ਅਤੇ ਕੇਂਦਰਾਂ 'ਤੇ ਹੀ ਆਪਣੀ ਪ੍ਰੀਖਿਆ ਦੇਣਗੇ।
ਯੂਨੀਵਰਸਿਟੀ ਵੱਲੋਂ ਸਮੂਹ ਕਾਲਜਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਪੱਧਰ 'ਤੇ ਸਮੂਹ ਪ੍ਰੀਖਿਆਰਥੀਆਂ ਨੂੰ ਇਸ ਬਦਲਾਅ ਬਾਰੇ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।