Holiday Alert : 25 ਸਤੰਬਰ ਨੂੰ ਸਕੂਲਾਂ-ਕਾਲਜਾਂ ਤੇ ਸਰਕਾਰੀ ਦਫ਼ਤਰਾਂ 'ਚ ਛੁੱਟੀ ਦਾ ਐਲਾਨ, ਜਾਣੋ ਕਿਉਂ
ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ 25 ਸਤੰਬਰ 2026 (ਸ਼ੁੱਕਰਵਾਰ) ਨੂੰ ਜ਼ਿਲ੍ਹੇ ਵਿੱਚ ਸਥਾਨਕ (ਲੋਕਲ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਲਾਨਾ ਮੇਲੇ ਦੌਰਾਨ ਲੱਖਾਂ ਦੀ ਗਿਣਤੀ 'ਚ ਪੁੱਜਣ ਵਾਲੀਆਂ ਸੰਗਤਾਂ ਦੀ ਧਾਰਮਿਕ ਸ਼ਰਧਾ ਅਤੇ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।
Publish Date: Tue, 15 Sep 2026 11:59 AM (IST)
Updated Date: Tue, 15 Sep 2026 12:17 PM (IST)
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ 25 ਸਤੰਬਰ 2026 (ਸ਼ੁੱਕਰਵਾਰ) ਨੂੰ ਜ਼ਿਲ੍ਹੇ ਵਿੱਚ ਸਥਾਨਕ (ਲੋਕਲ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਲਾਨਾ ਮੇਲੇ ਦੌਰਾਨ ਲੱਖਾਂ ਦੀ ਗਿਣਤੀ 'ਚ ਪੁੱਜਣ ਵਾਲੀਆਂ ਸੰਗਤਾਂ ਦੀ ਧਾਰਮਿਕ ਸ਼ਰਧਾ ਅਤੇ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਜਾਰੀ ਹੁਕਮਾਂ ਅਨੁਸਾਰ 25 ਸਤੰਬਰ ਨੂੰ ਜ਼ਿਲ੍ਹਾ ਜਲੰਧਰ 'ਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਬੰਧਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਹਰ ਸਾਲ ਜਲੰਧਰ 'ਚ ਬਾਬਾ ਸੋਢਲ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਲੋਕਾਂ ਦੀ ਸਹੂਲਤ ਅਤੇ ਮੇਲੇ ਦੌਰਾਨ ਸ਼ਹਿਰ 'ਚ ਵੱਧਦੀ ਆਵਾਜਾਈ ਨੂੰ ਧਿਆਨ 'ਚ ਰੱਖਦਿਆਂ ਇਹ ਛੁੱਟੀ ਐਲਾਨੀ ਗਈ ਹੈ।