- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਆਗੂ ਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਯੋਗ ਮਨੋਵਿਗਿਆਨੀਆਂ ਅਤੇ ਮਾਨਸਿਕ ਸਿਹਤ ਕੌਂਸਲਰਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਵਿਆਪਕ ਨੀਤੀ ਬਣਾਈ ਜਾਵੇ ਅਤੇ ਇਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕਾਂਗਰਸ ਆਗੂ ਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਯੋਗ ਮਨੋਵਿਗਿਆਨੀਆਂ ਅਤੇ ਮਾਨਸਿਕ ਸਿਹਤ ਕੌਂਸਲਰਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਵਿਆਪਕ ਨੀਤੀ ਬਣਾਈ ਜਾਵੇ ਅਤੇ ਇਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।
ਸਿੱਖਿਆ ਸਿਰਫ਼ ਅੰਕਾਂ, ਪ੍ਰੀਖਿਆਵਾਂ ਅਤੇ ਡਿਗਰੀਆਂ ਤੱਕ ਸੀਮਿਤ ਨਹੀਂ ਹੈ, ਸਗੋਂ ਵਿਦਿਆਰਥੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਵੀ ਉਤਨੀ ਹੀ ਮਹੱਤਵਪੂਰਨ ਹੈ। ਅੱਜ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੜ੍ਹਾਈ ਦੇ ਦਬਾਅ, ਚਿੰਤਾ, ਬੁਲਿੰਗ, ਪਰਿਵਾਰਕ ਸਮੱਸਿਆਵਾਂ, ਕਰੀਅਰ ਨੂੰ ਲੈ ਕੇ ਅਸਮੰਜਸ ਅਤੇ ਹੋਰ ਭਾਵਨਾਤਮਕ ਚੁਣੌਤੀਆਂ ਨਾਲ ਜੂਝ ਰਹੇ ਹਨ ਪਰ ਕਈ ਬੱਚਿਆਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਮਦਦ ਲਈ ਕਿਸ ਨਾਲ ਸੰਪਰਕ ਕੀਤਾ ਜਾਵੇ।
ਰਵਿਸ਼ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਸਿੱਖਿਆ ਪ੍ਰਣਾਲੀ ਦੇ ਅੰਦਰ ਅਜਿਹੇ ਸਿਖਲਾਈ ਪ੍ਰਾਪਤ ਮਾਹਿਰ ਤੱਕ ਪਹੁੰਚ ਮਿਲਣੀ ਚਾਹੀਦੀ ਹੈ, ਜੋ ਉਸ ਦੀ ਗੱਲ ਗੁਪਤ ਤਰੀਕੇ ਨਾਲ ਸੁਣ ਸਕੇ, ਮਾਨਸਿਕ ਤਣਾਅ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰ ਸਕੇ ਅਤੇ ਲੋੜ ਪੈਣ ’ਤੇ ਕੌਂਸਲਿੰਗ ਜਾਂ ਮਾਹਿਰ ਇਲਾਜ ਲਈ ਢੁਕਵੀਂ ਰੈਫਰਲ ਸਹੂਲਤ ਮੁਹੱਈਆ ਕਰਵਾ ਸਕੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀ ਇਹ ਮੰਗ ਪੂਰੀ ਨਾ ਕੀਤੀ ਤਾਂ ਉਹ ਸਰਕਾਰ ਤੇ ਸਿੱਖਿਆ ਮੰਤਰੀ ਖ਼ਿਲਾਫ਼ ਸਤਿਆਗ੍ਰਹਿ ਕਰਨਗੇ।