ਅਨਿਲ ਅਗਰਵਾਲ ਹਲਕਾ ਸ਼ਾਹਕੋਟ ਵਪਾਰ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਸਰਕਾਰ ਵੱਲੋਂ ਅਨਿਲ ਅਗਰਵਾਲ ਹਲਕਾ ਸ਼ਾਹਕੋਟ ਵਪਾਰ ਕਮਿਸ਼ਨ ਦੇ ਚੇਅਰਮੈਨ ਨਿਯੁਕਤ
Publish Date: Fri, 09 Jan 2026 09:21 PM (IST)
Updated Date: Fri, 09 Jan 2026 09:24 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਗਠਿਤ ਕੀਤੇ ਗਏ ਪੰਜਾਬ ਰਾਜ ਵਪਾਰ ਕਮਿਸ਼ਨ ਤਹਿਤ ਸੂਬਾ, ਜ਼ਿਲ੍ਹਾ ਅਤੇ ਵਿਧਾਨ ਸਭਾ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਜਾਰੀ ਹੋਈ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਸੀਨੀਅਰ ਆਗੂ ਅਨਿਲ ਕੁਮਾਰ ਅਗਰਵਾਲ ਨੂੰ ਵਪਾਰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਰਕਾਰ ਤੇ ਪਾਰਟੀ ਵੱਲੋਂ ਅਨਿਲ ਕੁਮਾਰ ਅਗਰਵਾਲ ਦੇ ਨਾਲ ਕਮਿਸ਼ਨ ਵਿਚ ਹੋਰ ਮੈਂਬਰਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ਵਿਚ ਆਸ਼ੂ ਗੁਪਤਾ, ਹਰਜਿੰਦਰ ਸਿੰਘ, ਸੁਰਜੀਤ ਸਿੰਘ ਗੋਰਾ, ਰਾਕੇਸ਼ ਕੁਮਾਰ ਸ਼ਰਮਾ, ਸਾਹਿਲ ਬਾਜਵਾ, ਸੰਜੀਵ ਵਰਮਾ, ਹਰਭਜਨ ਸਿੰਘ, ਗੁਰਜੀਤ ਸਿੰਘ ਅਤੇ ਕੁਲਦੀਪ ਸਿੰਘ ਸ਼ਾਮਲ ਹਨ। ਇਸੇ ਨਾਲ ਹੀ ਅਨਿਲ ਕੁਮਾਰ ਅਗਰਵਾਲ ਨੂੰ ਜ਼ਿਲ੍ਹਾ ਵਪਾਰ ਕਮਿਸ਼ਨ ਦਾ ਵੀ ਮੈਂਬਰ ਬਣਾਇਆ ਗਿਆ ਹੈ। ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਇਸ ਮੌਕੇ ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ ਤੇ ਹੋਰ ਆਗੂਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ਅਨਿਲ ਕੁਮਾਰ ਅਗਰਵਾਲ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਗਰਵਾਲ ਦੀ ਅਗਵਾਈ ਹੇਠ ਸ਼ਾਹਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ ਵਿੱਚ ਵੱਡੀ ਮਦਦ ਮਿਲੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜੈ ਕੁਮਾਰ ਅਗਰਵਾਲ, ਸੁਖਦੇਵ ਸਿੰਘ, ਸ਼ੁਭਾਸ਼ ਸੂਦ, ਨਿਰਮਲ ਸਿੰਘ ਸਰਾਭਾ ਸ਼ਹਿਰੀ ਪ੍ਰਧਾਨ, ਬਲਜਿੰਦਰ ਸਿੰਘ, ਅਮਰਜੀਤ ਸਿੰਘ, ਸ਼ਿਵ ਕੁਮਾਰ ਲਾਡੀ, ਸੁਭਾਸ਼ ਚੰਦਰ, ਦਿਨੇਸ਼ ਕੁਮਾਰ, ਅਮਿਤ ਗੁਪਤਾ, ਸੁਨੀਲ ਕੁਮਾਰ ਗੁਪਤਾ, ਜੰਗ ਬਹਾਦਰ, ਸੁਕੇਸ਼ ਸੂਦ, ਸਵਰਾਜ ਸਿੰਘ, ਲਲਿਤ ਕੁਮਾਰ, ਸਨਦੀਪ ਸਿੰਘ, ਸਰਬਜੀਤ ਸਿੰਘ, ਜਸਪਾਲ ਸਿੰਘ ਪ੍ਰਧਾਨ, ਬਲਵਿੰਦਰ ਸਿੰਘ, ਅਸ਼ੋਕ ਕੁਮਾਰ ਅਰੋੜਾ, ਸੰਜੇ ਗੁਪਤਾ, ਹਰੀਸ਼ ਕੁਮਾਰ ਅਗਰਵਾਲ ਆਦਿ ਹਾਜ਼ਰ ਸਨ।