- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਲਾਡੋਵਾਲੀ ਰੋਡ, ਜਲੰਧਰ ਵੱਲੋਂ ਐਸ.ਆਈ.ਆ੍ਰ ਸਬੰਧੀ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ ਸਰਕਾਰੀ ਕਾਲਜ ਆਫ ਐਜੂਕੇਸ਼ਨ, ਲਾਡੋਵਾਲੀ ਰੋਡ, ਜਲੰਧਰ ਵੱਲੋਂ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐੱਸਆਈਆਰ) ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਸ਼ਾਸਤਰੀ ਮਾਰਕੀਟ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚੋਂ ਹੁੰਦੀ ਹੋਈ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿੱਚ ਜਾਗਰੂਕਤਾ ਤਖ਼ਤੀਆਂ ਅਤੇ ਬੈਨਰ ਫੜ ਕੇ ਆਮ ਲੋਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਸਮੇਂ-ਸਿਰ ਜਾਂਚ ਅਤੇ ਲੋੜੀਂਦੀ ਸੋਧ ਕਰਵਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਲੋਕਤੰਤਰ, ਮਤਦਾਤਾ ਜਾਗਰੂਕਤਾ ਅਤੇ ਸਹੀ ਵੋਟਰ ਸੂਚੀ ਦੇ ਮਹੱਤਵ ਸਬੰਧੀ ਪ੍ਰਭਾਵਸ਼ਾਲੀ ਨਾਅਰੇ ਵੀ ਲਗਾਏ। ਇਸ ਮੌਕੇ ਚੰਦਰ ਸ਼ੇਖਰ ਤੇ ਮਨਜੀਤ ਮੈਣੀ, ਨੋਡਲ ਅਫ਼ਸਰ, 035 ਜਲੰਧਰ ਕੇਂਦਰੀ, ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐੱਸਆਈਆਰ) ਦਾ ਉਦੇਸ਼ ਵੋਟਰ ਸੂਚੀ ਨੂੰ ਸ਼ੁੱਧ, ਸਹੀ ਤੇ ਅਪਡੇਟ ਬਣਾਉਣਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਅਤੇ ਲੋੜੀਂਦੀ ਸੋਧ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਮੀਤ ਸੇਠੀ, ਕਾਲਜ ਨੋਡਲ ਅਫ਼ਸਰ ਕਿਰਨਦੀਪ ਕੌਰ ਅਤੇ ਸਮੂਹ ਫੈਕਲਟੀ ਮੈਂਬਰਾਂ, ਚੰਦਰ ਸ਼ੇਖਰ, ਮਨਜੀਤ ਮੈਣੀ (ਨੋਡਲ ਅਫ਼ਸਰ, 035 ਜਲੰਧਰ ਕੇਂਦਰੀ) ਨੇ ਹਿੱਸਾ ਲਿਆ।