ਅਪਮਾਨਜਨਕ ਸ਼ਬਦਾਂ ਲਈ ਸੀਐੱਮ ਮੰਗਣ ਮਾਫ਼ੀ
ਅਪਮਾਨਜਨਕ ਸ਼ਬਦਾਂ ਦੇ ਵਿਰੋਧ ‘ਚ ਸਰਕਾਰ ਦਾ ਪੁਤਲਾ ਫੂਕਿਆ, ਮੁੱਖ ਮੰਤਰੀ ਤੋਂ ਮਾਫ਼ੀ ਦੀ ਮੰਗ
Publish Date: Tue, 05 May 2026 07:45 PM (IST)
Updated Date: Tue, 05 May 2026 07:47 PM (IST)
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਪਮਾਨਜਨਕ ਸ਼ਬਦ ਵਰਤਣ ਦੇ ਵਿਰੋਧ ’ਚ ਧਰਮਸ਼ਾਲਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਮਹਿਤਪੁਰ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਬਾਜ਼ਾਰ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਗੈਰ-ਜ਼ਿੰਮੇਵਾਰ ਕਾਰਵਾਈ ਲਈ ਮੁੱਖ ਮੰਤਰੀ ਨੂੰ ਜਨਤਕ ਤੌਰ ‘ਤੇ ਦਲਿਤ ਭਾਈਚਾਰੇ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਪ੍ਰਦਰਸ਼ਨਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਸਲੇ ’ਤੇ ਇਕੱਠੇ ਹੋ ਕੇ ਵਿਰੋਧ ਦਰਜ ਕਰਵਾਇਆ ਜਾਵੇ। ਇਸ ਮੌਕੇ ਵਿਜੇ ਬਾਠ, ਡੈਨੀਅਲ ਸੰਗੋਵਾਲ, ਰਜਿੰਦਰ ਸਿੰਘ ਮੰਡ, ਸੁਖਦੇਵ ਮੰਡਿਆਲਾ, ਕਸ਼ਮੀਰ ਮਹਿਤਪੁਰ ਸਮੇਤ ਕਈ ਹੋਰ ਹਾਜ਼ਰ ਸਨ।