
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਯੂਨੀਅਨ ਦੇ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਇਸ ਨੂੰ ਬੰਦ ਕਰਵਾ ਦਿੱਤਾ ਸੀ। ਇਸ ਦੇ ਚੱਲਦਿਆਂ ਸੰਭਾਵਨਾ ਹੈ ਕਿ ਅੱਜ ਵੀ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਬੰਦ ਰਹੇਗਾ। ਇਸੇ ਤਰ੍ਹਾਂ 27 ਅਗਸਤ ਨੂੰ ਜ਼ਿਲ੍ਹਾ ਪੱਧਰ 'ਤੇ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤੇ ਜਾਣਗੇ।

ਲਖਬੀਰ, ਪੰਜਾਬੀ ਜਾਗਰਣ ਜਲੰਧਰ : ਪੰਜਾਬ ਸਟੇਟ ਮਨਿਸਟਰ ਸਰਵਿਸ ਯੂਨੀਅਨ ਵੱਲੋਂ ਕਦਮ ਛੱਡੋ ਹੜਤਾਲ ਵਿੱਚ ਇੱਕ ਵਾਰ ਫਿਰ ਵਾਧਾ ਕਰਕੇ 26 ਅਗਸਤ ਤੱਕ ਦਾ ਐਲਾਨ ਕਰ ਦਿੱਤਾ ਗਿਆ ਹੈ। ਪਿਛਲੇ ਹਫਤੇ ਤੋਂ ਚੱਲ ਰਹੀ ਇਸ ਹੜਤਾਲ ਕਾਰਨ ਡੀਸੀ ਦਫਤਰ ਵਿੱਚ ਕੰਮ ਕਰਵਾਉਣ ਵਾਲਿਆਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੇ 26 ਤੱਕ ਹੋਏ ਵਾਧੇ ਨਾਲ ਲੋਕਾਂ ਦੀ ਖੱਜਲ ਖਵਾਰੀ ਵੀ ਵਧੇਗੀ। ਪਿਛਲੇ ਹਫਤੇ ਯੂਨੀਅਨ ਵੱਲੋਂ ਆਟੋਮੈਟਿਕ ਡਰਾਈਵਿੰਗ ਟਰੈਕ ਬੰਦ ਕਰਵਾ ਦਿੱਤਾ ਗਿਆ ਸੀ ਅੱਜ ਵੀ ਆਟੋਮੈਟਿਕ ਡਰਾਈਵਿੰਗ ਟਰੈਕ ਬੰਦ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਡੀਸੀ ਦਫਤਰ ਨਾਲ ਸੰਬੰਧਿਤ ਕੋਈ ਵੀ ਸਰਕਾਰੀ ਕੰਮ ਨਹੀਂ ਹੋਵੇਗਾ ਜਿਸ ਕਾਰਨ ਆਮ ਜਨਤਾ ਨੂੰ ਵੱਡੀ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ ਯੂਨੀਅਨ ਦੇ ਆਗੂ ਤਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਜੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 27 ਅਗਸਤ ਨੂੰ ਜਿਲਾ ਪੱਧਰ ਤੇ ਸਰਕਾਰ ਖਿਲਾਫ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਸਰਕਾਰ ਦਾ ਇਹ ਅੜੀਅਲ ਰਵਈਆ ਮੁਲਾਜ਼ਮਾਂ ਦੇ ਹੱਕ ਵਿੱਚ ਨਹੀਂ ਹੈ ਜਿਸ ਕਾਰਨ ਜਨਤਾ ਨੂੰ ਵੀ ਪਰੇਸ਼ਾਨੀ ਹੋ ਰਹੀ ਹੈ।