ਸਿੱਖਿਆ ਦਾ ਮਿਆਰ ਉੱਚਾ ਕਰ ਰਹੀ ਹੈ ਸਰਕਾਰ : ਭਗਤ
ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਕਰ ਰਹੀ ਹੈ:- ਸੰਜੀਵ ਭਗਤ
Publish Date: Mon, 11 May 2026 09:23 PM (IST)
Updated Date: Mon, 11 May 2026 09:24 PM (IST)
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਆਬਾਦਪੁਰਾ ਨੂੰ 10 ਨਵੇਂ ਕੰਪਿਊਟਰ ਅਤੇ 2 ਇੰਟਰੈਕਟਿਵ ਟਚ ਪੈਨਲ ਮੁਹੱਈਆ ਕਰਵਾਏ ਗਏ। ਇਨ੍ਹਾਂ ਆਧੁਨਿਕ ਸਹੂਲਤਾਂ ਦਾ ਉਦਘਾਟਨ ਸੋਮਵਾਰ ਨੂੰ ਸੰਜੀਵ ਭਗਤ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਵੱਲੋਂ ਕੀਤਾ ਗਿਆ। ਇਸ ਮੌਕੇ ਸੰਜੀਵ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਲਗਾਤਾਰ ਉੱਚਾ ਕਰ ਰਹੀ ਹੈ। ਸਰਕਾਰ ਦਾ ਮਕਸਦ ਹਰ ਬੱਚੇ ਨੂੰ ਆਧੁਨਿਕ ਅਤੇ ਤਕਨੀਕੀ ਸਿੱਖਿਆ ਨਾਲ ਜੋੜਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਹਰ ਖੇਤਰ ਵਿੱਚ ਅੱਗੇ ਵੱਧ ਸਕਣ। ਉਨ੍ਹਾਂ ਕਿਹਾ ਕਿ ਨਵੇਂ ਕੰਪਿਊਟਰ ਤੇ ਇੰਟਰੈਕਟਿਵ ਟਚ ਪੈਨਲ ਵਿਦਿਆਰਥੀਆਂ ਦੀ ਡਿਜੀਟਲ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਰੁਚਿਕਰ ਬਣਾਉਣਗੇ। ਸਕੂਲ ਪ੍ਰਿੰਸੀਪਲ ਸੋਨੀਆ ਧਵਨ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਪੜ੍ਹਾਈ ਕਰਨ ਦਾ ਵੱਡਾ ਲਾਭ ਮਿਲੇਗਾ। ਇਸ ਮੌਕੇ ਵਾਰਡ ਇੰਚਾਰਜ ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ ਲੈਕਚਰਾਰ, ਜਗਮੋਹਨ ਸਿੰਘ, ਅਸ਼ੋਕ ਕੁਮਾਰ ਸਕੂਲ ਪ੍ਰਿੰਸੀਪਲ ਸੋਨੀਆ ਧਵਨ ਤੇ ਸਮੂਹ ਸਟਾਫ ਮੌਜੂਦ ਸੀ।