- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਆਗੂ ਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਜਲੰਧਰ ਸਿਵਲ ਹਸਪਤਾਲ ’ਚ ਦੋ ਪੀ.ਐੱਸ.ਏ ਆਕਸੀਜਨ ਪਲਾਂਟ ਬੰਦ ਹੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ ਹੈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜਲੰਧਰ : ਕਾਂਗਰਸ ਆਗੂ ਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਜਲੰਧਰ ਸਿਵਲ ਹਸਪਤਾਲ ’ਚ ਦੋ ਪੀ.ਐੱਸ.ਏ ਆਕਸੀਜਨ ਪਲਾਂਟ ਬੰਦ ਹੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸੂਬੇ ਦੇ ਪ੍ਰਮੁੱਖ ਸਰਕਾਰੀ ਹਸਪਤਾਲ ਵਿੱਚ ਗੰਭੀਰ ਮਰੀਜ਼ਾਂ ਲਈ ਆਕਸੀਜਨ ਦੀ ਵਿਵਸਥਾ ਹੀ ਸਵਾਲਾਂ ਦੇ ਘੇਰੇ ’ਚ ਹੈ। ਰਵਿਸ਼ ਰਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਦੋਵੇਂ ਪੀਐੱਸਏ ਆਕਸੀਜਨ ਪਲਾਂਟ ਮਹੀਨਿਆਂ ਤੋਂ ਬੰਦ ਕਿਉਂ ਹਨ? ਇਨ੍ਹਾਂ ਦੀ ਮੁਰੰਮਤ ਵਿੱਚ ਇੰਨੀ ਦੇਰੀ ਕਿਉਂ ਹੋ ਰਹੀ ਹੈ? ਇਨ੍ਹਾਂ ਨੂੰ ਮੁੜ ਚਾਲੂ ਕਰਨ ਦੀ ਸਮਾਂ-ਹੱਦ ਕੀ ਹੈ ਤੇ ਜੇਕਰ ਕਿਸੇ ਤਕਨੀਕੀ ਖਰਾਬੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਕਾਰਨ ਦੇਰੀ ਹੋਈ ਹੈ ਤਾਂ ਇਸ ਦੀ ਜ਼ਿੰਮੇਵਾਰੀ ਕਿਸ ਅਧਿਕਾਰੀ ਦੀ ਹੈ?