- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਦੇ ਅਣ-ਐਲਾਨੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਐੱਸਡੀਐੱਮ ਦਫ਼ਤਰ ਮੂਹਰੇ ਲਾਇਆ ਧਰਨਾ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ :
ਬਿਜਲੀ ਦੇ ਅਣ-ਐਲਾਨੇ ਕੱਟਾਂ ਅਤੇ ਖੇਤੀਬਾੜੀ ਸੈਕਟਰ ਲਈ ਮੋਟਰਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਐੱਸਡੀਐੱਮ ਦਫ਼ਤਰ ਸ਼ਾਹਕੋਟ ਦੇ ਮੂਹਰੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਲਗਾਏ ਗਏ ਇਸ ਧਰਨੇ ਵਿੱਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਮਾਨ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਆਪਣੇ ਇਸ ਵਾਅਦੇ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ ਤੇ ਫ਼ਸਲਾਂ ਦਾ ਵੀ ਵੱਡਾ ਨੁਕਸਾਨ ਹੋ ਰਿਹਾ ਹੈ। ਸ਼ਾਹਕੋਟ ਹਲਕੇ ਦਾ ਜ਼ਿਕਰ ਕਰਦਿਆਂ ਕੋਹਾੜ ਨੇ ਦੋਸ਼ ਲਾਇਆ ਕਿ ਥਾਣਿਆਂ ਤੇ ਚੌਕੀਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਾਰੀ ਘਾਟ ਹੋਣ ਕਾਰਨ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਇਸ ਦੌਰਾਨ ਕੇਵਲ ਸਿੰਘ ਰੂਪੇਵਾਲੀ ਸਾਬਕਾ ਐੱਮਡੀ, ਤਜਿੰਦਰ ਸਿੰਘ ਰਾਮਪੁਰ, ਤਲਵੰਤ ਸਿੰਘ ਸੰਧੂ ਸਰਕਲ ਪ੍ਰਧਾਨ ਅਤੇ ਜਸਬੀਰ ਸਿੰਘ ਛਾਬੜਾ ਨੇ ਕਿਹਾ ਕਿ ਇਸ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ 2027 ਵਿੱਚ ਇਸ ਨੂੰ ਸਬਕ ਸਿਖਾਉਣਗੇ। ਇਸ ਮੌਕੇ ਜਸਵਿੰਦਰ ਸਿੰਘ ਪੋਪਲੀ ਸ਼ਹਿਰੀ ਪ੍ਰਧਾਨ, ਸੁਰਿੰਦਰ ਸਿੰਘ ਕਾਲਾ ਸਕੱਤਰ, ਬਲਵਿੰਦਰ ਸਿੰਘ, ਮਲਕੀਤ ਸਿੰਘ ਬਿੱਲੀ ਬੈੜਚ, ਮਨਜੀਤ ਸਿੰਘ ਮਠਾੜੂ, ਇੰਜੀ. ਜਸਪਾਲ ਸਿੰਘ ਸੀਚੇਵਾਲ, ਕੁਲਵੰਤ ਸਿੰਘ ਮੁਰਾਜਵਾਲਾ, ਸਰਬਜੀਤ ਸਿੰਘ ਬਾਜਵਾ, ਜਸਵੀਰ ਸਿੰਘ ਸਿੰਧੜ, ਡਾ. ਰੇਸ਼ਮ ਲਾਲ, ਡਾ. ਅਰਵਿੰਦਰ ਸਿੰਘ ਲੱਕੀ, ਰਣਧੀਰ ਸਿੰਘ ਰਾਣਾ, ਬਲਕਾਰ ਸਿੰਘ ਗਿੱਦੜਪਿੰਡੀ, ਚਰਨਜੀਤ ਸਿੰਘ, ਕੁਲਦੀਪ ਸਿੰਘ ਸੰਧੂ, ਗੁਰਦੀਪ ਸਿੰਘ ਗਰੇਵਾਲ ਆਦਿ ਹਾਜ਼ਰ ਸਨ।