ਸਫਾਈ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ : ਰਾਣਾ
ਸਫਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਵੇ ਸਰਕਾਰ: ਰਾਣਾ
Publish Date: Tue, 19 May 2026 09:40 PM (IST)
Updated Date: Tue, 19 May 2026 09:43 PM (IST)

ਕਿਹਾ, ਭਾਜਪਾ ਸਫਾਈ ਸੇਵਕਾਂ ਦੇ ਸੰਘਰਸ਼ ’ਚ ਚੱਟਾਨ ਵਾਂਗ ਖੜ੍ਹੀ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਭਾਰਤੀ ਜਨਤਾ ਪਾਰਟੀ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਨੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਨੂੰ ਤੁਰੰਤ ਹੜਤਾਲੀ ਸਫਾਈ ਸੇਵਕਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦਿਆਂ ਰਾਣਾ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮ ਕੋਈ ਨਾਜਾਇਜ਼ ਮੰਗ ਨਹੀਂ ਕਰ ਰਹੇ। ਸਫਾਈ ਸੇਵਕ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ-ਸੁਥਰਾ ਰੱਖਣ ਲਈ ਸਖਤ ਮਿਹਨਤ ਕਰਦੇ ਹਨ ਪਰ ‘ਆਪ’ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਰਾਣਾ ਨੇ ਕਿਹਾ ਕਿ ਸਫਾਈ ਮੁਲਾਜ਼ਮਾਂ ਦੀ ਹੜਤਾਲ ਕਾਰਨ ਸੂਬੇ ਦੇ ਕਈ ਸ਼ਹਿਰਾਂ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਜੇ ਸਰਕਾਰ ਨੇ ਜਲਦੀ ਹੀ ਕੋਈ ਕਦਮ ਨਾ ਚੁੱਕਿਆ ਤਾਂ ਸ਼ਹਿਰਾਂ ਵਿਚ ਗੰਦਗੀ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖਤਰਾ ਪੈਦਾ ਹੋ ਜਾਵੇਗਾ। ਆਮ ਜਨਤਾ ਨੂੰ ਹੋ ਰਹੀ ਇਸ ਪਰੇਸ਼ਾਨੀ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ, ਜੋ ਮਸਲੇ ਨੂੰ ਹੱਲ ਕਰਨ ਦੀ ਬਜਾਏ ਅੱਖਾਂ ਬੰਦ ਕਰਕੇ ਬੈਠੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਸਫਾਈ ਮੁਲਾਜ਼ਮਾਂ ਦੇ ਇਸ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਖੁਦ ਇਸ ਮਾਮਲੇ ਵਿਚ ਦਖਲ ਦੇਣ, ਹੜਤਾਲੀਆਂ ਨਾਲ ਤੁਰੰਤ ਮੀਟਿੰਗ ਕਰਨ ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਕੇ ਹੜਤਾਲ ਖਤਮ ਕਰਵਾਉਣ ਤਾਂ ਜੋ ਸੂਬੇ ਦੇ ਲੋਕਾਂ ਤੇ ਮੁਲਾਜ਼ਮਾਂ ਨੂੰ ਰਾਹਤ ਮਿਲ ਸਕੇ।