- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਸਰਕਾਰ: ਡਾ. ਰਾਏ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਬਾਬਾ ਮੋਤੀ ਰਾਮ ਮਹਿਰਾ ਜੀ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਸਰਪ੍ਰਸਤ ਡਾ. ਕੁਲਦੀਪ ਰਾਏ, ਪ੍ਰਧਾਨ ਤਰਸੇਮ ਰਪਾਣਾ ਕਤਪਾਲੋ, ਚੇਅਰਮੈਨ ਪਲਵਿੰਦਰ ਸਿੰਘ ਦੁਸਾਂਝ, ਜਨਰਲ ਸਕੱਤਰ ਹਰਜੀਤ ਸਿੰਘ ਢੇਸੀ ਸਮੇਤ ਅਹੁਦੇਦਾਰਾਂ ਤੇ ਮੈਂਬਰਾਂ ਨੇ ਲੁਧਿਆਣਾ-ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੇ ਬੁੱਤ ਨਾਲ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਦੇ ਬੁੱਤ ਦੇ ਅਪਮਾਨ ਵਾਲੀ ਘਟਨਾ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਅਜਿਹਾ ਅਪਮਾਨ ਸਮਾਜ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰਾਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮਹਾਨ ਸ਼ਖ਼ਸੀਅਤਾਂ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।