- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਮੁਲਾਜ਼ਮ ਮੰਗਾਂ ਨੂੰ ਲੈ ਕੇ ਜਥੇਬੰਦੀ ਦੀ ਮਿਤੀ 30-06-2026 ਅਤੇ 27-07-2026 ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮਾਲ ਮੰਤਰੀ, ਪੰਜਾਬ ਨਾਲ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅਹਿਮ ਮੀਟਿੰਗਾਂ ਹੋਈਆਂ ਸਨ।

ਲਖਬੀਰ, ਪੰਜਾਬੀ ਜਾਗਰਣ, ਜਲੰਧਰ: ਮੁਲਾਜ਼ਮ ਮੰਗਾਂ ਦਾ ਕੋਈ ਢੁਕਵਾਂ ਹੱਲ ਨਾ ਨਿਕਲਣ ਤੋਂ ਨਾਰਾਜ਼ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਨੇ ਇੱਕ ਵਾਰ ਮੁੜ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਜਾਰੀ ਕੀਤੇ ਗਏ ਪ੍ਰੈੱਸ ਨੋਟ ਅਨੁਸਾਰ, ਸੂਬੇ ਦੇ ਡੀ.ਸੀ. ਦਫ਼ਤਰਾਂ ਦੇ ਸਮੂਹ ਕਰਮਚਾਰੀ 7 ਦਸੰਬਰ ਤੋਂ 9 ਦਸੰਬਰ ਤੱਕ ਤਿੰਨ ਦਿਨ ਲਗਾਤਾਰ ਕਲਮਬੰਦ ਅਤੇ ਕੰਪਿਊਟਰ ਬੰਦ ਹੜਤਾਲ ਰੱਖਣਗੇ ਤੇ ਰੋਜ਼ਾਨਾ ਸਵੇਰੇ 11:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਧਰਨੇ ਲਾਉਣਗੇ। ਇਸ ਤੋਂ ਇਲਾਵਾ 10 ਅਤੇ 11 ਦਸੰਬਰ ਨੂੰ ਦੋ ਦਿਨ ਸਮੂਹਿਕ ਛੁੱਟੀ ਲੈ ਕੇ ਦਫ਼ਤਰ ਮੁਕੰਮਲ ਤੌਰ 'ਤੇ ਬੰਦ ਰੱਖੇ ਜਾਣਗੇ।
ਚਾਰ ਮਹੀਨਿਆਂ ਤੋਂ ਲਟਕ ਰਹੀਆਂ ਮੰਗਾਂ ਕਾਰਨ ਵਧੀ ਬੇਚੈਨੀ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਮੁਲਾਜ਼ਮ ਮੰਗਾਂ ਨੂੰ ਲੈ ਕੇ ਜਥੇਬੰਦੀ ਦੀ ਮਿਤੀ 30-06-2026 ਅਤੇ 27-07-2026 ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮਾਲ ਮੰਤਰੀ, ਪੰਜਾਬ ਨਾਲ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅਹਿਮ ਮੀਟਿੰਗਾਂ ਹੋਈਆਂ ਸਨ। ਆਗੂਆਂ ਮੁਤਾਬਕ, ਇਨ੍ਹਾਂ ਬੈਠਕਾਂ ਨੂੰ ਕਰੀਬ ਚਾਰ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਮੰਗਾਂ ਦਾ ਕੋਈ ਹੱਲ ਕੱਢਿਆ ਗਿਆ ਹੈ ਅਤੇ ਨਾ ਹੀ ਸਰਕਾਰ ਵੱਲੋਂ ਜਥੇਬੰਦੀ ਨਾਲ ਮੁੜ ਕੋਈ ਗੱਲਬਾਤ ਕੀਤੀ ਗਈ ਹੈ।
10 ਅਤੇ 11 ਦਸੰਬਰ ਨੂੰ ਡੀ.ਸੀ., ਐੱਸ.ਡੀ.ਐੱਮ., ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਦੇ ਸਮੂਹ ਕਰਮਚਾਰੀ ਦੋ ਦਿਨ ਸਮੂਹਿਕ ਛੁੱਟੀ 'ਤੇ ਰਹਿਣਗੇ, ਜਿਸ ਕਾਰਨ ਦਫ਼ਤਰ ਬੰਦ ਰਹਿਣਗੇ।
ਅਗਲੇ ਸੰਘਰਸ਼ ਦੀ ਚਿਤਾਵਨੀ
ਯੂਨੀਅਨ ਆਗੂਆਂ ਤੇਜਿੰਦਰ ਸਿੰਘ ਨੰਗਲ ਅਤੇ ਨਰਿੰਦਰ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਜੇਕਰ ਇਸ ਹੜਤਾਲ ਅਤੇ ਸਮੂਹਿਕ ਛੁੱਟੀ ਦੇ ਬਾਵਜੂਦ ਵੀ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਕੋਈ ਹੱਲ ਨਾ ਕੱਢਿਆ, ਤਾਂ ਜਥੇਬੰਦੀ ਵੱਲੋਂ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
.jpg)