ਡੇਰਾ ਮੁਖੀ ਨੂੰ ਪੈਰੋਲ ਦੇਣਾ ਸਮਾਜ ਲਈ ਹਾਨੀਕਾਰਕ
ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇ ਕੇ ਸਰਕਾਰਾਂ ਜਬਰਜਨਾਹ ਨੂੰ ਕਰ ਰਹੀਆਂ ਨੇ ਉਤਸਾਹਤ - ਸਿੱਖ ਤਾਲਮੇਲ ਕਮੇਟੀ
Publish Date: Mon, 05 Jan 2026 08:16 PM (IST)
Updated Date: Mon, 05 Jan 2026 08:17 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਹੁਣ ਤੱਕ 15 ਵਾਰ ਦੇ ਲਗਭਗ ਪੈਰੋਲ ਦੇ ਕੇ ਨਵਾਂ ਹੀ ਇਤਹਾਸ ਬਣਾ ਦਿੱਤਾ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿੱਟੀ ਨੇ ਸਾਂਝੇ ਬਿਆਨ ’ਚ ਕਿਹਾ ਹੈ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਸਰਕਾਰਾਂ ਜਬਰ-ਜਨਾਹ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ। ਇਸ ਦੇ ਨਤੀਜੇ ਆਉਣ ਵਾਲੇ ਸਮੇਂ ’ਚ ਸਾਰੇ ਸਮਾਜ ਨੂੰ ਭੁਗਤਣੇ ਪੈਣਗੇ। ਉਕਤ ਆਗੂਆਂ ਨੇ ਕਿਹਾ ਕਿ 30-32 ਸਾਲਾਂ ਤੋਂ ਧਰਮ ਦੀ ਖਾਤਰ ਸਿੰਘ ਜੇਲ੍ਹਾਂ ’ਚ ਬੰਦ ਹਨ ਉਨ੍ਹਾਂ ਨੂੰ ਇਕ ਵਾਰ ਵੀ ਪੈਰੋਲ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਹਿੰਦੁਸਤਾਨ ’ਚ ਦੋ ਕਾਨੂੰਨ ਕੰਮ ਕਰਦੇ ਹਨ ਇਹੋ ਜਿਹੇ ਵਿਤਕਰੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਤਬਾਹ ਕਰ ਸਕਦੇ ਹਨ। ਉਸ ਦੀ ਜ਼ਿੰਮੇਵਾਰੀ ਮੌਜੂਦਾ ਸਰਕਾਰ ਦੀ ਹੋਵੇਗੀ। ਇਸ ਮੌਕੇ ’ਤੇ ਪਰਦੀਪ ਸਿੰਘ, ਹਰਪ੍ਰੀਤ ਸਿੰਘ ਤੇ ਸੋਨੂੰ ਆਦਿ ਹਾਜ਼ਰ ਸਨ।