ਮਦਰਜ਼ ਪ੍ਰਾਈਡ ਸਕੂਲ ’ਚ ਗ੍ਰੈਜੂਏਸ਼ਨ ਸੈਰਾਮਨੀ
ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਵਿਖੇ ਗ੍ਰੈਜੂਏਸ਼ਨ ਸੈਰਾਮਨੀ ਕਰਵਾਈ
Publish Date: Wed, 18 Mar 2026 07:29 PM (IST)
Updated Date: Wed, 18 Mar 2026 07:31 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ’ਚ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਤੇ ਪ੍ਰਿੰਸੀਪਲ ਰਜਨੀ ਬਾਲਾ ਦੀ ਅਗਵਾਈ ਹੇਠ ਕਿੰਡਰਗਾਰਟਨ ਦੇ ਬੱਚਿਆਂ ਦੀ ‘ਗ੍ਰੈਜੂਏਸ਼ਨ ਸੈਰਾਮਨੀ’ ਕਰਵਾਈ ਗਈ। ਸਮਾਗਮ ਵਿਚ ਬੱਚਿਆਂ ਦੇ ਮਾਪਿਆਂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਕੂਲ ਮੈਨੇਜਮੈਂਟ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ਼ ਆਏ ਹੋਏ ਮਾਪਿਆਂ ਵੱਲੋਂ ਸਾਂਝੇ ਤੌਰ 'ਤੇ ਗਿਆਨ ਜੋਤੀ ਰੋਸ਼ਨ ਕਰਕੇ ਕੀਤਾ ਗਿਆ। ਉਪਰੰਤ ਪ੍ਰੀ-ਪ੍ਰਾਈਮਰੀ ਜਮਾਤਾਂ ਦੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਆਪਣੇ ਹੱਥਾਂ ਵਿੱਚ ਡਿਗਰੀਆਂ ਪ੍ਰਾਪਤ ਕਰਕੇ ਬੱਚਿਆਂ ਦੇ ਚਿਹਰਿਆਂ 'ਤੇ ਅਥਾਹ ਖੁਸ਼ੀ ਝਲਕ ਰਹੀ ਸੀ, ਕਿਉਂਕਿ ਹੁਣ ਉਹ ਪ੍ਰੀ-ਪ੍ਰਾਈਮਰੀ ਪੜਾਅ ਪਾਰ ਕਰਕੇ ਪ੍ਰਾਇਮਰੀ ਜਮਾਤਾਂ ਵਿੱਚ ਕਦਮ ਰੱਖਣ ਜਾ ਰਹੇ ਹਨ। ਇਸ ਗ੍ਰੈਜੂਏਸ਼ਨ ਸਮਾਗਮ ਦੇ ਨਾਲ ਹੀ ਸਕੂਲ ਵਿਚ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਰਸਮੀ ਸ਼ੁਰੂਆਤ ਵੀ ਕੀਤੀ ਗਈ। ਨਵੀਂ ਨਰਸਰੀ ਅਤੇ ਪ੍ਰੀ-ਪ੍ਰਾਈਮਰੀ ਵਿਚ ਦਾਖਲਾ ਲੈਣ ਵਾਲੇ ਬੱਚਿਆਂ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਤੇ ਬੱਚਿਆਂ ਦੀ ਤਰੱਕੀ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਮਾਪਿਆਂ ਦਾ ਧੰਨਵਾਦ ਕਰਦਿਆਂ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।