ਸਟੇਟ ਪਬਲਿਕ ਸਕੂਲ ਵਿਖੇ ਯੂਕੇਜੀ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ
ਸਟੇਟ ਪਬਲਿਕ ਸਕੂਲ ਵਿਖੇ ਯੂਕੇਜੀ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ
Publish Date: Mon, 16 Feb 2026 07:03 PM (IST)
Updated Date: Mon, 16 Feb 2026 07:06 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਯੂਕੇਜੀ ਜਮਾਤ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ। ਇਹ ਸਮਾਗਮ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਗਾਇਨ ਨਾਲ ਹੋਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਉੱਪ ਪ੍ਰਧਾਨ ਡਾ. ਗਗਨਦੀਪ ਕੌਰ ਦਾ ਸਕੂਲ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਅਧਿਆਪਕਾਂ ਨੇ ਸਮਾਗਮ ਵਿਚ ਪਹੁੰਚੇ ਬੱਚਿਆਂ ਦੇ ਮਾਪਿਆਂ ਨੂੰ ਜੀ ਆਇਆਂ ਆਖਿਆ। ਇਸ ਦੌਰਾਨ ਯੂਕੇਜੀ ਦੇ ਨੰਨ੍ਹੇ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਗਰੁੱਪ ਸੌਂਗ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਾਲਾਨਾ ਪ੍ਰਾਪਤੀਆਂ ਦੇ ਆਧਾਰ ‘ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਡਾ. ਨਰੋਤਮ ਸਿੰਘ ਤੇ ਡਾ. ਗਗਨਦੀਪ ਕੌਰ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਬੱਚਿਆਂ ਨੂੰ ਗ੍ਰੈਜੂਏਸ਼ਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।