ਯੂਕੇਜੀ ਕਲਾਸ ਦੀ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ
ਯੂਕੇਜੀ ਕਲਾਸ ਦੀ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ
Publish Date: Thu, 12 Mar 2026 09:16 PM (IST)
Updated Date: Thu, 12 Mar 2026 09:18 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸੇਂਟ ਮਨੂੰਜ਼ ਕਾਨਵੈਂਟ ਸਕੂਲ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਸਮਾਗਮ ਕਰਵਾਇਆ। ਇਸ ਮੌਕੇ ਸੀਏ ਤਰਸੇਮ ਅਗਰਵਾਲ (ਫਾਊਡਰ ਮੈਂਬਰ ਤੇ ਮੁੱਖ ਸਲਾਹਕਾਰ) ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬੱਚਿਆਂ ਵੱਲੋਂ ਨਾਚ, ਕਵਿਤਾਵਾਂ, ਨਾਟਕ ਆਦਿ ਬਾਖ਼ੂਬੀ ਪੇਸ਼ ਕੀਤਾ ਗਿਆ। ਇਸ ਦਾ ਮੁੱਖ ਸੰਦੇਸ਼ ਮਾਤਾ-ਪਿਤਾ ਤੇ ਵਿਦਿਆਰਥੀਆਂ ਨੂੰ ਘੱਟ ਤੋਂ ਘੱਟ ਮੋਬਾਈਲ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਸੀ। ਮੁੱਖ ਮਹਿਮਾਨ ਤਰਸੇਮ ਅਗਰਵਾਲ ਨੇ ਪ੍ਰਧਾਨ ਅਸ਼ੋਕ ਜੈਨ, ਸੈਕਟਰੀ ਸੁਲਖਸ਼ਣ ਜਿੰਦਲ, ਫ਼ਾਈਨਾਂਸ ਸੈਕਟਰੀ ਚੰਦਰ ਮੋਹਨ, ਪ੍ਰਿੰਸੀਪਲ ਰੀਤੂ ਪਾਠਕ, ਸਕੂਲ ਪ੍ਰਬੰਧਕ ਪ੍ਰਦੀਪ ਕੁਮਾਰ, ਵਾਈਸ ਪ੍ਰਿੰਸੀਪਲ ਮੋਨਿਕਾ ਵਾਧਵਾ ਸਮੇਤ ਯੂਕੇਜੀ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਸੈਕਟਰੀ ਸੁੱਲਕਸ਼ਣ ਜਿੰਦਲ ਨੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਮੋਬਾਈਲ ਦੀ ਘੱਟ ਵਰਤੋਂ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਵਿੱਚ ਵਧੀਆ ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਅਗਰਵਾਲ ਨੇ ਵਿਦਿਆਰਥੀਆਂ ਨੂੰ ਚੰਗੇ ਨੰਬਰ ਲੈਣ ਤੇ ਵਧਾਈ ਦਿੱਤੀ ਤੇ ਭਵਿੱਖ ਵਿੱਚ ਸਫਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੀ ਸਫਲਤਾ ਪਿੱਛੇ ਮਾਪਿਆਂ ਦਾ ਵਧੇਰੇ ਯੋਗਦਾਨ ਹੁੰਦਾ ਹੈ। ਸਟੇਜ ਸੰਚਾਲਨ ਨਵਨੀਤ ਕੌਰ ਵਲੋਂ ਬਾਖੂਬੀ ਨਿਭਾਇਆ ਗਿਆ। ਅੰਤ ’ਚ ਪ੍ਰਿੰਸੀਪਲ ਰੀਤੂ ਪਾਠਕ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਮਾਪਿਆਂ ਨੂੰ ਵੱਧ ਤੋਂ ਵੱਧ ਸਮਾਂ ਆਪਣੇ ਬੱਚਿਆਂ ਨਾਲ ਬਿਤਾਉਣ ਲਈ ਪ੍ਰੇਰਿਤ ਕੀਤਾ।