ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ’ਚ ਵੰਡੀਆਂ ਡਿਗਰੀਆਂ
ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ਵਿਖੇ ਗ੍ਰੈਜੂਏਸ਼ਨ ਦਿਵਸ ਮਨਾਇਆ
Publish Date: Fri, 24 Apr 2026 06:43 PM (IST)
Updated Date: Fri, 24 Apr 2026 06:46 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਟੈਗੋਰ ਇੰਟਰਨੈਸ਼ਨਲ ਸਮਾਰਟ ਸਕੂਲ ’ਚ ਇਕ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ। ਇਸ ’ਚ ਕੇਜੀ-2 ਦੇ ਵਿਦਿਆਰਥੀਆਂ ਨੂੰ 2025-26 ਸੈਸ਼ਨ ਲਈ ਉਨ੍ਹਾਂ ਦੀਆਂ ਸਾਲਾਨਾ ਪ੍ਰਾਪਤੀਆਂ ਦੇ ਸਨਮਾਨ ਵਿੱਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਡਾਇਰੈਕਟਰ ਰੁਚਿਕਾ ਜੈਨ ਮੁੱਖ ਮਹਿਮਾਨ ਵਜੋਂ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਦੁਆਰਾ ਦੀਵਾ ਜਾਉਣ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਸਵਾਗਤ ਗੀਤ ਗਾਇਆ ਗਿਆ। ਰੁਚਿਕਾ ਜੈਨ ਨੇ ਵਿਦਿਆਰਥੀਆਂ ਲਈ ਨਵੀਆਂ ਸਿੱਖਿਆ ਨੀਤੀਆਂ ਬਾਰੇ ਆਪਣੇ ਵਿਚਾਰ ਮਾਪਿਆਂ ਨਾਲ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਵਿਦਿਆਰਥੀਆਂ ਨੇ ਇੱਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਗਿੱਧਾ ਅਤੇ ਭੰਗੜਾ ਸੀ। ਇਸ ਤੋਂ ਬਾਅਦ ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵਧਣ, ਸਖ਼ਤ ਮਿਹਨਤ ਕਰਨ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ।