ਪਿੰਡ ਸੰਘਵਾਲ ’ਚ ਸਜਾਇਆ ਨਗਰ ਕੀਰਤਨ
ਪਿੰਡ ਸੰਘਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ
Publish Date: Thu, 29 Jan 2026 07:20 PM (IST)
Updated Date: Thu, 29 Jan 2026 07:22 PM (IST)

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਪਿੰਡ ਸੰਘਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਤਸਵੀਰ ਨਾਲ ਸਜੀ ਸੁੰਦਰ ਪਾਲਕੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਸ੍ਰੀ ਆਰਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸ਼ੁਰੂ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਪਹਿਲੇ ਪੜਾਅ ’ਚ ਨਗਰ ਕੀਰਤਨ ਡਾ. ਸੁਰਿੰਦਰ ਕੁਮਾਰ ਮੰਨਣ ਤੇ ਸਾਥੀਆਂ ਵੱਲੋਂ ਲਗਾਏ ਲੰਗਰ ’ਤੇ ਪੁੱਜਾ। ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਪੁੱਜਾ, ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਪਾਲਕੀ ’ਤੇ ਸੁੰਦਰ ਰੁਮਾਲੇ ਚੜ੍ਹਾਏ ਗਏ ਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇੱਥੇ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ। ਨਗਰ ਕੀਰਤਨ ਅੱਗੇ ਵਧਦਾ ਹੋਇਆ ਗੁਰਦੁਆਰਾ ਰਾਮ ਜੋਗੀ ਪੀਰ ਚਾਹਲ ਵਿਖੇ ਪਹੁੰਚਿਆ, ਜਿੱਥੇ ਸੰਗਤਾਂ ਵੱਲੋਂ ਗੁਰੂ ਜੀ ਦੀ ਬਾਣੀ ਦਾ ਕੀਰਤਨ ਕੀਤਾ ਗਿਆ। ਵਾਪਸੀ ਮੌਕੇ ਰਸਤੇ ‘ਚ ਪਿੰਡ ਵਾਸੀਆਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਅੰਤ ’ਚ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ, ਮੁੱਖ ਸਲਾਹਕਾਰ ਬੂਟਾ ਸਿੰਘ, ਸਕੱਤਰ ਸੱਤਿਆਪਾਲ, ਉਪ ਸਕੱਤਰ ਜਗਦੀਸ਼ ਰਾਮ, ਖਜਾਨਚੀ ਸਤਪਾਲ, ਰਜਿੰਦਰ ਪਾਲ, ਉਪ ਪ੍ਰਧਾਨ ਰਾਜੇਸ਼ ਚੌਹਾਨ, ਦਿਲਬਾਗ ਸਿੰਘ, ਬਲਵੀਰ ਸਿੰਘ, ਰਵੀ ਕੁਮਾਰ ਤੋਂ ਇਲਾਵਾ ਸਰਪੰਚ ਪ੍ਰਵੀਨ ਕੁਮਾਰੀ, ਸਾਬਕਾ ਸਰਪੰਚ ਭਾਗ ਰਾਮ, ਗੁਰਦੀਪ ਸਿੰਘ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।