ਡਰੋਲੀ ਕਲਾ ’ਚ ਧਾਰਮਿਕ ਸਮਾਗਮ ਅੱਜ
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਅੱਜ
Publish Date: Tue, 13 Jan 2026 06:44 PM (IST)
Updated Date: Tue, 13 Jan 2026 06:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਆਦਮਪੁਰ : ਡਰੋਲੀ ਕਲਾਂ ਸਥਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਵਿਖੇ ਸੰਗਰਾਂਦ ਤੇ ਮਾਘੀ ਦੇ ਪਾਵਨ ਦਿਹਾੜੇ ਨੂੰ ਸ਼ਰਧਾ, ਉਤਸ਼ਾਹ ਅਤੇ ਗੁਰਮਤਿ ਮਰਿਆਦਾ ਅਨੁਸਾਰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ 14 ਜਨਵਰੀ ਨੂੰ ਕਮੇਟੀ ਮੈਂਬਰਾਂ ਅਤੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ 8 ਵਜੇ ਤੋਂ ਦੁਪਹਿਰ 1.30 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਦੀਵਾਨ ਸਜਾਏ ਜਾਣਗੇ। ਇਸ ਦੌਰਾਨ ਭਾਈ ਨਿਰਮਲ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਰਨੈਲ ਸਿੰਘ ਬੈਂਸ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜੱਥਾ ਪਿੰਡ ਲੱਲੀਆਂ (ਨਕੋਦਰ), ਗਿਆਨੀ ਜੈ ਦੀਪ ਸਿੰਘ ਫਗਵਾੜਾ ਕਥਾ ਵਾਚਕ ਅਤੇ ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾ ਵੱਲੋਂ ਕਥਾ, ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਮਾਗਮ ਦੀ ਸਟੇਜ ਸਕੱਤਰ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਵੱਲੋਂ ਬਾਖੂਬੀ ਨਿਭਾਈ ਜਾਵੇਗੀ। ਅਖੀਰ ਵਿੱਚ ਆਈਆਂ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ।