ਡੇਰਾ ਸੰਤਗੜ੍ਹ ’ਚ ਕੀਰਤਨ ਦਰਬਾਰ ਅੱਜ
ਡੇਰਾ ਸੰਤਗੜ੍ਹ ਵਿਖੇ ਮਹਾਨ ਕੀਰਤਨ ਦਰਬਾਰ ਅੱਜ
Publish Date: Fri, 06 Feb 2026 06:53 PM (IST)
Updated Date: Fri, 06 Feb 2026 06:56 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਸੇਵਾ ਦਲ ਵੱਲੋਂ ਗੁਰਦੁਆਰਾ ਡੇਰਾ ਸੰਤਗੜ੍ਹ ਦੇ ਮੌਜੂਦਾ ਮੁਖੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੀ ਸਰਪ੍ਰਸਤੀ ’ਚ 6ਵਾਂ ਮਹਾਨ ਕੀਰਤਨ ਦਰਬਾਰ ਅੱਜ 7 ਫਰਵਰੀ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ, ਸਾਹਮਣੇ ਸਪੋਰਟਸ ਕਾਲਜ, ਕਪੂਰਥਲਾ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ। ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਰਾਹੀਂ ਬਾਬਾ ਭਗਵਾਨ ਸਿੰਘ, ਜਤਿੰਦਰਪਾਲ ਸਿੰਘ ਮਝੈਲ ਤੇ ਬਲਦੇਵ ਸਿੰਘ ਨੇ ਦੱਸਿਆ ਕਿ ਸ਼ਾਮ 6 ਵਜੇ ਤੋਂ ਰਾਤ 10.30 ਵਜੇ ਤੱਕ ਕਰਵਾਏ ਜਾ ਰਹੇ ਕੀਰਤਨ ਦਰਬਾਰ ’ਚ ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਖਰੜ, ਭਾਈ ਬ੍ਰਹਮਜੋਤ ਸਿੰਘ ਗੋਪਾਲ ਨਗਰ, ਭਾਈ ਹਰਮਨਪ੍ਰੀਤ ਸਿੰਘ ਤੇ ਭਾਈ ਗੁਰਮਨਪ੍ਰੀਤ ਸਿੰਘ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰਨਗੇ। ਜਥੇਦਾਰ ਬਾਬਾ ਗੁਰਚਰਨ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਸਟੇਜ ਸਕੱਤਰ ਦੀ ਸੇਵਾ ਪੰਥਕ ਕਵੀ ਰਛਪਾਲ ਸਿੰਘ ਪਾਲ ਨਿਭਾਉਣਗੇ। ਮੀਟਿੰਗ ’ਚ ਗੁਰਿੰਦਰ ਸਿੰਘ ਮਝੈਲ, ਹਰਜਿੰਦਰ ਸਿੰਘ ਜਿੰਦਾ, ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ, ਐੱਮਪੀ ਸਿੰਘ, ਹਰਸਿਮਰਨ ਸਿੰਘ ਕਾਕੂ ਆਦਿ ਹਾਜ਼ਰ ਸਨ।
--------------------------
ਮੈਡੀਕਲ ਕੈਂਪ ’ਚ ਹੋਵੇਗੀ ਮੁਫਤ ਜਾਂਚ
ਪ੍ਰਬੰਧਕਾਂ ਨੇ ਦੱਸਿਆ ਕਿ ਕੀਰਤਨ ਦਰਬਾਰ ਵਾਲੇ ਦਿਨ ਸਵੇਰੇ 9 ਤੋਂ ਦੁਪਹਿਰ ਇਕ ਵਜੇ ਤਕ ਮੁਫਤ ਮੈਡੀਕਲ ਜਾਂਚ ਕੈਂਪ ਲਾਇਆ ਜਾ ਰਿਹਾ ਹੈ। ਜਿਸ ’ਚ ਯੂਰਿਕ ਐਸਿਡ, ਸ਼ੂਗਰ ਤੇ ਕੋਲੈਸਟ੍ਰਾਲ ਦੇ ਟੈਸਟ ਮੁਫਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾਵੇਗਾ।