ਡੂਨ ਵਰਲਡ ਸਕੂਲ ਮਲਸੀਆਂ ’ਚ ਮਨਾਇਆ ਗ੍ਰੀਨ ਡੇਅ
ਡੂਨ ਵਰਲਡ ਸਕੂਲ ਮਲਸੀਆਂ ਵਿਖੇ ਮਨਾਇਆ ਗ੍ਰੀਨ ਡੇਅ
Publish Date: Thu, 16 Apr 2026 08:12 PM (IST)
Updated Date: Thu, 16 Apr 2026 08:15 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਡੂਨ ਵਰਲਡ ਸਕੂਲ ਮਲਸੀਆਂ ’ਚ ਗ੍ਰੀਨ-ਡੇਅ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਵਾਤਾਵਰਨ ਦੀ ਸਾਂਭ-ਸੰਭਾਲ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਕੀਤੀ। ਇਸ ਖ਼ਾਸ ਦਿਨ ’ਤੇ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਹਰੇ ਰੰਗ ਦੀਆਂ ਸੁੰਦਰ ਪੁਸ਼ਾਕਾਂ ਪਹਿਨੀਆਂ ਹੋਈਆਂ ਸਨ। ਅਧਿਆਪਕਾਂ ਨੇ ਬੱਚਿਆਂ ਨੂੰ ਹਰੇ ਰੰਗ ਦੀ ਮਹੱਤਤਾ ਬਾਰੇ ਦੱਸਣ ਲਈ ਵੱਖ-ਵੱਖ ਤਸਵੀਰਾਂ ਬਣਾਈਆਂ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਪ੍ਰਕਿਰਤੀ ਦੀ ਸਾਂਭ-ਸੰਭਾਲ ਕਰਨ ਤੇ ਕੁਦਰਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਅਤੇ ਐਸ.ਪੀ ਕੌਰ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਹਰਿਆਲੀ ਨੂੰ ਵਧਾਉਣਾ ਚਾਹੀਦਾ ਹੈ ਤਾਂ ਜੋ ਸਾਡਾ ਵਾਤਾਵਰਨ ਸਾਫ਼-ਸੁਥਰਾ ਬਣ ਸਕੇ। ਪ੍ਰਿੰਸੀਪਲ ਅਰਸ਼ਦੀਪ ਕੌਰ ਘੁੰਮਣ ਨੇ ਵੀ ਬੱਚਿਆਂ ਨੂੰ ਹਰੇ ਰੰਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਆਲਾ-ਦੁਆਲਾ ਸਾਫ਼ ਰੱਖਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ।