- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਧੰਨ-ਧੰਨ ਸ਼ਹੀਦ ਨਿਹਾਲ ਸਿੰਘ ਜੀ ਤੱਲ੍ਹਣ ਸਾਹਿਬ ਜੀ ਦਾ 73ਵਾਂ ਸ਼ਹੀਦੀ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾਵਾਸੀਆਂ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 12 ਤੋਂ 16 ਜੂਨ ਤੱਕ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜ਼ਕਿਰਯੋਗ ਹੈ ਕਿ ਸ਼ਹੀਦੀ ਜੋੜ ਮੇਲੇ ਦੌਰਾਨ ਇਲਾਕੇ ਤੇ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂ ਗੁਰੂਘਰ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ।

ਲਵਦੀਪ ਬੈਂਸ, ਪਤਾਰਾ/ਜਲੰਧਰ ਕੈਂਟ : ਗੁਰਦੁਆਰਾ ਧੰਨ-ਧੰਨ ਸ਼ਹੀਦ ਨਿਹਾਲ ਸਿੰਘ ਜੀ ਤੱਲ੍ਹਣ ਸਾਹਿਬ ਜੀ ਦਾ 73ਵਾਂ ਸ਼ਹੀਦੀ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾਵਾਸੀਆਂ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 12 ਤੋਂ 16 ਜੂਨ ਤੱਕ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜ਼ਕਿਰਯੋਗ ਹੈ ਕਿ ਸ਼ਹੀਦੀ ਜੋੜ ਮੇਲੇ ਦੌਰਾਨ ਇਲਾਕੇ ਤੇ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂ ਗੁਰੂਘਰ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆਂ ਗੁਰਦੁਆਰਾ ਤੱਲ੍ਹਣ ਸਾਹਿਬ ਜੀ ਦੇ ਰਿਸੀਵਰ ਸਬ-ਰਜਿਸਟਰਾਰ ਜਲੰਧਰ-1 ਤੇ ਤਹਿਸੀਲਦਾਰ ਸ਼ਾਹਕੋਟ ਮਨਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਲਾਨਾ ਸ਼ਹੀਦੀ ਜੋੜ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਰੂਪੀ ਕੋਹੜ ਤੋਂ ਬਚਾਉਣ ਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਇਸ ਵਾਰ ਪ੍ਰਬੰਧਕ ਕਮੇਟੀ ਵੱਲੋਂ ਜੋੜ ਮੇਲੇ ਦੇ ਦੋ ਦਿਨ ਵਧਾਏ ਗਏ ਹਨ ਤਾਂ ਜੋ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਂਦੇ ਕਬੱਡੀ, ਕੁਸ਼ਤੀ, ਵਾਲੀਬਾਲ, ਫੁੱਟਬਾਲ, ਬੈਲ-ਗੱਡੀਆਂ ਦੀਆਂ ਦੌੜਾਂ ਤੇ ਕਰਾਸ-ਕੰਟਰੀ ਦੌੜ ਦੇ ਮੁਕਾਬਲੇ ਸੁਚਾਰੂ ਢੰਗ ਨਾਲ ਕਰਵਾਏ ਜਾ ਸਕਣ। ਉਨਾਂ੍ਹ ਦੱਸਿਆ ਕਿ 14 ਜੂਨ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।
ਉਨਾਂ੍ਹ ਦੱਸਿਆ ਕਿ 17 ਜੂਨ ਨੂੰ ਬਾਅਦ ਦੁਪਹਿਰ 3:30 ਵਜੇ ਤੋਂ ਲੈ ਕੇ 10:30 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ 'ਚ ਧੰਨ-ਧੰਨ ਬਾਬਾ ਹਰਨਾਮ ਸਿੰਘ ਜੀ ਗੁਰਮਤਿ ਸੰਗੀਤ ਵਿਦਿਆਲਾ ਦੇ ਬੱਚੇ, ਬੀਬੀ ਹਰਪ੍ਰਰੀਤ ਕੌਰ ਜੀ ਪਟਿਆਲਾ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਜੱਥਾ ਗੁ. ਸਾਹਿਬ, ਭਾਈ ਕ੍ਰਿਪਾਲ ਸਿੰਘ ਹਜ਼ੂਰੀ ਕਥਾ ਵਾਚਕ, ਬੀਬੀ ਜਸਪ੍ਰਰੀਤ ਕੌਰ ਖਾਲਸਾ, ਜਲੰਧਰ ਵਾਲੇ, ਭਾਈ ਪਰਵਿੰਦਰਪਾਲ ਸਿੰਘ ਹਜ਼ੂਰੀ ਕਥਾ ਵਾਚਕ, ਜਸਵਿੰਦਰ ਸਿੰਘ ਜਾਚਕ ਹਜ਼ੂਰੀ ਰਾਗੀ ਜੱਥਾ ਗੁ. ਸਾਹਿਬ, ਭਾਈ ਕਰਨ ਸਿੰਘ ਮੀਤ ਗੰ੍ਥੀ ਸੋਦਰ ਰਹਿਰਾਸ ਸਹਿਬ, ਭਾਈ ਮਨਜੀਤ ਸਿੰਘ ਹੈੱਡ ਗੰ੍ਥੀ ਅਰਦਾਸ ਤੇ ਹੁਕਮਨਾਮਾ ਸਾਹਿਬ, ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਰਣਧੀਰ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਤੇ ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਜੱਥਾ ਦਰਬਾਰ ਸਾਹਿਬ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ। ਰਿਸੀਵਰ ਮਨਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 16 ਜੂਨ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਇਸ ਉਪਰੰਤ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਮਹਾਰਾਜ ਜੀ ਦੀ ਛਤਰ ਛਾਇਆ ਹੇਠ ਰਾਗੀ ਢਾਡੀ ਦਰਬਾਰ ਸਵੇਰੇ 10:30 ਵਜੇ ਤੋਂ ਸ਼ਾਮ 4:30 ਵਜੇ ਤੱਕ ਸਜਾਏ ਜਾਣਗੇ ਜਿਸ 'ਚ ਭਾਈ ਕਰਨ ਸਿੰਘ ਮੀਤ ਗੰ੍ਥੀ, ਭਾਈ ਮਨਜੀਤ ਸਿੰਘ ਹੈੱਡ ਗੰ੍ਥੀ ਤੇ ਢਾਡੀ ਗੁਰਪ੍ਰਤਾਪ ਸਿੰਘ ਪਦਮ, ਢਾਡੀ ਸੰਦੀਪ ਕੌਰ ਖਾਲਸਾ, ਢਾਡੀ ਗਿਆਨੀ ਸੁਰਜੀਤ ਸਿੰਘ ਵਾਰਸ ਤੇ ਢਾਡੀ ਮੇਜਰ ਸਿੰਘ ਖਾਲਸਾ ਵੱਲੋਂ ਧੰਨ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਮਹਾਰਾਜ ਜੀ ਦੀ ਪਵਿੱਤਰ ਬਾਣੀ 'ਚੋਂ ਕਥਾ, ਕੀਰਤਨ ਕਰਦੇ ਹੋਏ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਹਰਵਿੰਦਰ ਸਿੰਘ ਵੀਰ ਤੇ ਤੀਰਥ ਸਿੰਘ ਿਢੱਲੋਂ ਵਲੋਂ ਕੀਤਾ ਜਾਵੇਗਾ।
ਸਮਾਗਮ ਦੌਰਾਨ ਲਗਾਇਆ ਜਾਵੇਗਾ ਫ੍ਰੀ ਮੈਡੀਕਲ ਕੈਂਪ ਤੇ ਖੂਨਦਾਨ ਕੈਂਪ
12 ਜੂਨ ਤੋਂ 16 ਜੂਨ ਤੱਕ ਗੁਰਦੁਆਰਾ ਸ਼ਹੀਦਾਂ ਤੱਲ੍ਹਣ ਸਾਹਿਬ ਵਿਖੇ ਮਨਾਏ ਜਾ ਰਹੇ 73ਵੇਂ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਸ਼ਹੀਦ ਬਾਬਾ ਨਿਹਾਲ ਸਿੰਘ ਚੈਰੀਟੇਬਲ ਹਸਪਤਾਲ ਤੱਲ੍ਹਣ ਵੱਲੋਂ ਫ੍ਰੀ ਮੈਡੀਕਲ ਕੈਂਪ ਲਗਾਇਆ ਜਾਵੇਗਾ, ਜਿਸ 'ਚ ਹਸਪਤਾਲ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਮਰੀਜ਼ਾਂ ਦਾ ਮੁਆਇਨਾ ਕਰਨਗੀਆਂ ਤੇ ਜ਼ਰੂਰਤਮੰਦਾਂ ਨੂੰ ਫ੍ਰੀ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨਾਂ੍ਹ ਦੱਸਿਆ ਕਿ ਇਸ ਤੋਂ ਇਲਾਵਾ 16 ਜੂਨ ਨੂੰ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ। ਮੈਨੇਜਰ ਭਾਈ ਬਲਜੀਤ ਸਿੰਘ ਤੇ ਭਾਈ ਹਰਪ੍ਰਰੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਾਹਨਾਂ ਦੀ ਪਾਰਕਿੰਗ ਦੀ ਵਿਵਸਥਾ ਤੇ ਵੱਖ-ਵੱਖ ਥਾਈਂ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨਾਂ੍ਹ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨਾਂ੍ਹ ਦੱਸਿਆ ਕਿ 12 ਜੂਨ ਨੂੰ ਵੱਖ-ਵੱਖ ਉਮਰ ਵਰਗ ਦੇ ਬੱਚਿਆਂ ਤੇ ਨੌਜਵਾਨਾਂ ਲਈ ਕਰਾਸ-ਕੰਟਰੀ ਦੌੜ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ 45, 55, 70 ਕਿਲੋ ਵਰਗ ਤੇ ਓਪਨ ਕਬੱਡੀ ਖੇਡ ਮੁਕਾਬਲੇ, ਫੁੱਟਬਾਲ ਮੁਕਾਬਲੇ, ਵਾਲੀਬਾਲ ਮੁਕਾਬਲੇ, ਬੈਲ-ਗੱਡੀਆ ਦੀਆਂ ਦੌੜਾਂ, ਲੜਕੀਆਂ ਤੇ ਬੱਚਿਆਂ ਦੇ ਕਬੱਡੀ ਸ਼ੋਅ ਮੈਚ ਤੇ 16 ਜੂਨ ਨੂੰ ਪਟਕੇ ਦੀ ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾਣਗੇ।