ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਗੱਗੂ ਕਾਬੂ
ਪਾਬੰਦੀਸ਼ੁਦਾ ਗੋਲੀਆਂ ਸਮੇਤ ਗੱਗੂ ਕਾਬੂ
Publish Date: Sun, 18 Jan 2026 07:20 PM (IST)
Updated Date: Mon, 19 Jan 2026 04:17 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸਪੈਸ਼ਲ ਸੈੱਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਨਾਖਾਂ ਵਾਲੇ ਬਾਗ਼ ਕੋਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੜਕ ਕੰਢੇ ਖੜ੍ਹੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਮੌਕੇ ਤੋਂ ਖਿਸਕਣ ਲੱਗਾ। ਸ਼ੱਕ ਪੈਣ ’ਤੇ ਸਬ ਇੰਸਪੈਕਟਰ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਜਗਦੀਸ਼ ਸਿੰਘ ਉਰਫ ਗੱਗੂ ਵਾਸੀ ਕਾਜੀ ਮੰਡੀ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ 100 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ, ਜਿਸ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਖ਼ਿਲਾਫ਼ ਥਾਣਾ ਭਾਰਗੋ ਕੈਂਪ ’ਚ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।