ਗੁਰਾਇਆ ਨੈਸ਼ਨਲ ਹਾਈਵੇ ’ਤੇ ਪਤੀ-ਪਤਨੀ ਨੂੰ ਲੁੱਟਿਆ
ਗੁਰਾਇਆ ਨੈਸ਼ਨਲ ਹਾਈਵੇ ’ਤੇ ਪਤੀ-ਪਤਨੀ ਨੂੰ ਲੁੱਟਿਆ
Publish Date: Fri, 23 Jan 2026 09:21 PM (IST)
Updated Date: Fri, 23 Jan 2026 09:24 PM (IST)
ਕਰਮਵੀਰ ਸਿੰਘ, ਪੰਜਾਬੀ ਜਾਗਰਣ, ਗੁਰਾਇਆ : ਨੈਸ਼ਨਲ ਹਾਈਵੇ ’ਤੇ ਸਕੂਟਰੀ ਉੱਪਰ ਜਾ ਰਹੇ ਪਤੀ-ਪਤਨੀ ਨੂੰ ਚਾਰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਲੁੱਟ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਣਜੀਤ ਕਲਸੀ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਗੁਰਾਇਆ ਵੱਲ ਆ ਰਿਹਾ ਸੀ। ਜਦੋਂ ਉਹ ਗੁਰਾਇਆ ਦੀ ਡੱਲੇਵਾਲ ਗਰਾਊਂਡ ਤੋਂ ਥੋੜ੍ਹਾ ਪਿੱਛੇ ਪਹੁੰਚਿਆ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਰੁਕਣ ਲਈ ਹੱਥ ਦਿੱਤਾ। ਉਨ੍ਹਾਂ ਨੇ ਸਕੂਟਰੀ ਨਹੀਂ ਰੋਕੀ ਤਾਂ ਅੱਗੇ ਆ ਕੇ ਉਨ੍ਹਾਂ ਮੋਟਰਸਾਈਕਲ ਉਨ੍ਹਾਂ ਦੀ ਸਕੂਟਰੀ ਅੱਗੇ ਲਗਾ ਦਿੱਤਾ ਅਤੇ ਉਸ ਦੀ ਪਤਨੀ ਦਾ ਬੈਗ ਖਿੱਚ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਲੁਟੇਰੇ ਉਨ੍ਹਾਂ ਕੋਲੋਂ 10000 ਦੀ ਨਕਦੀ, ਤਿੰਨ ਮੋਬਾਈਲ ਫੋਨ ਲੁੱਟ ਕੇ ਗੁਰਾਇਆ ਵੱਲ ਫ਼ਰਾਰ ਹੋ ਗਏ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ। ਰਣਜੀਤ ਨੇ ਦੱਸਿਆ ਕਿ ਕੁਝ ਸੀਸੀਟੀਵੀ ਫੁਟੇਜ ਵੀ ਪੁਲਿਸ ਵੱਲੋਂ ਕਢਵਾਈ ਜਾ ਰਹੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਲੁਟੇਰਿਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਧਰ ਜਦੋਂ ਇਸ ਸਬੰਧੀ ਏਐੱਸਆਈ ਬਾਵਾ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਜਲਦੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।