ਗੁਰਬਚਨ ਦਾਸ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ੁਰੂ
ਗਿਆਨ ਸੈਦਪੁਰੀ, ਪੰਜਾਬੀ ਜਾਗਰਣ,
Publish Date: Fri, 13 Mar 2026 09:33 PM (IST)
Updated Date: Fri, 13 Mar 2026 09:36 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਗੁਰਬਚਨ ਦਾਸ ਯਾਦਗਾਰੀ ਸਪੋਰਟਸ ਕਲੱਬ ਤਲਵੰਡੀ ਬੂਟੀਆਂ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 10ਵਾਂ ਗੁਰਬਚਨ ਦਾਸ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ। ਤਿੰਨ ਦਿਨ ਚੱਲਣ ਵਾਲੇ ਇਸ ਟੂਰਨਾਮੈਂਟ ਦਾ ਉਦਘਾਟਨ ਸੀਨੀਅਰ ਵੈਟਰਨਰੀ ਅਫ਼ਸਰ ਸ਼ਾਹਕੋਟ ਡਾ. ਅਮਨਦੀਪ ਨੇ ਕੀਤਾ। ਇਸ ਮੌਕੇ ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ ਹੈ। ਟੂਰਨਾਮੈਂਟ ਦੇ ਪਹਿਲੇ ਦਿਨ ਵੱਖ ਵੱਖ ਟੀਮਾਂ ਦਰਮਿਆਨ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਜਰ ਸਿੰਘ ਸਰਪੰਚ, ਅੰਗਰੇਜ਼ ਸਿੰਘ, ਸੁਖਚੈਨ ਸਿੰਘ, ਮੇਜਰ ਸਿੰਘ ਬਾਜਵਾ, ਗਗਨਦੀਪ ਸਿੰਘ, ਜਗਤਾਰ ਸਿੰਘ, ਸਾਹਬੀ ਵਿਰਕ, ਗੋਪੀ ਧਾਲੀਵਾਲ, ਪਰਮਜੀਤ ਸਿੰਘ, ਬਲਦੇਵ ਸਿੰਘ, ਮੋਹਿਤ, ਪੰਮਾ, ਰਾਕੇਸ਼, ਗੁਰਚਰਨ ਸਿੰਘ, ਕਰਮਜੀਤ ਸਿੰਘ ਫ਼ੌਜੀ, ਸੁਖਦੇਵ ਸਿੰਘ ਫ਼ੌਜੀ, ਗੁਰਚਰਨ ਸਿੰਘ ਬਾਜਵਾ ਆਦਿ ਹਾਜ਼ਰ ਸਨ।