ਗੁਰਮਤਿ ਸਮਾਗਮ ’ਚ ਚੱਲਿਆ ਕੀਰਤਨ ਦਾ ਪ੍ਰਵਾਹ
ਪੰਜ ਦਿਨਾਂ ਦੇ ਗੁਰਮਤਿ ਸਮਾਗਮ ਵਿਚ ਚਲਿਆ ਗੁਰਬਾਣੀ ਕੀਰਤਨ ਦਾ ਪ੍ਰਵਾਹ
Publish Date: Thu, 23 Apr 2026 08:21 PM (IST)
Updated Date: Thu, 23 Apr 2026 08:25 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ’ਚ ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 5 ਦਿਨਾਂ ਗੁਰਮਤਿ ਸਮਾਗਮਾਂ ਦੀ ਲੜੀ ਚੜ੍ਹਦੀ ਕਲਾ ਵਿੱਚ ਸਮਾਪਤ ਹੋਈ। ਸਮਾਗਮ ਦੇ ਅਖੀਰਲੇ ਦਿਨ ਦੇਰ ਰਾਤ ਤੱਕ ਚੱਲੇ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਵਾਲੇ, ਭਾਈ ਸ਼ਨਬੀਰ ਸਿੰਘ ਅਤੇ ਗਿਆਨੀ ਜੁਗਿੰਦਰ ਸਿੰਘ ਤਰਨਤਾਰਨ ਵਾਲਿਆਂ ਦੇ ਜਥ ਨੇ ਕੀਰਤਨ, ਕਥਾ ਦੁਆਰਾ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਨੇ ਨਿਭਾਈ। ਸਮਾਗਮ ਵਿੱਚ ਚਰਨਜੀਤ ਸਿੰਘ ਪ੍ਰਧਾਨ, ਪ੍ਰਮਿੰਦਰ ਸਿੰਘ ਡਿੰਪੀ ਸਕੱਤਰ,ਜਤਿੰਦਰ ਸਿੰਘ ਖਾਲਸਾ ਖਜ਼ਾਨਚੀ ,ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।