- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਸ ਵੱਲੋਂ ਗ੍ਰੰਥੀ ਸਿੰਘ ਦੇ ਤਕਰੀਬਨ ਇਕ ਹਜ਼ਾਰ ਰੁਪਏ ਚੋਰੀ ਕੀਤੇ ਤੇ ਗ੍ਰੰਥੀ ਸਿੰਘ ਵਲੋਂ ਸ਼ਿਕਾਇਤ ਕਰਨ 'ਤੇ ਜਦ ਉਸ ਕੋਲੋਂ ਪੁੱਛਿਆ ਗਿਆ ਤਾਂ ਉਸ ਵਕਤ ਉਸ ਦੇ ਮੂੰਹ ਵਿਚੋਂ ਬੀੜੀ ਦਾ ਸੇਵਨ ਕਰਨ ਦੀ ਬਦਬੂ ਆਈ ਤਾਂ ਉਸ ਉਪਰੰਤ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ ਅਤੇ ਬੈਗ ਵਿਚੋਂ ਬੀੜੀਆਂ ਦਾ ਬੰਡਲ ਬਰਾਮਦ ਹੋਇਆ।

ਅਮਰਜੀਤ ਸਿੰਘ ਵੇਹਗਲ, ਜਲੰਧਰ: ਜਲੰਧਰ ਦੇ ਅਵਤਾਰ ਨਗਰ ਰੋਡ 'ਤੇ ਸਥਿਤ ਅਸ਼ੋਕ ਨਗਰ ਗੁਰਦੁਆਰਾ ਸਿੰਘ ਸਭਾ ਕਲਗੀਧਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਨਸ਼ੇ ਦਾ ਸੇਵਨ ਕਰਦੇ ਸੇਵਾਦਾਰ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਨਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਇਕ ਦਿਨ ਪਹਿਲਾਂ ਹੀ ਵ੍ਹਟਸਐਪ ਗਰੁੱਪ ਰਾਹੀਂ ਕ੍ਰਿਪਾਲ ਸਿੰਘ ਵਾਸੀ ਪਟਿਆਲਾ ਨੂੰ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰ ਰੱਖਿਆ ਗਿਆ ਸੀ। ਜਿਸ ਵੱਲੋਂ ਗ੍ਰੰਥੀ ਸਿੰਘ ਦੇ ਤਕਰੀਬਨ ਇਕ ਹਜ਼ਾਰ ਰੁਪਏ ਚੋਰੀ ਕੀਤੇ ਤੇ ਗ੍ਰੰਥੀ ਸਿੰਘ ਵਲੋਂ ਸ਼ਿਕਾਇਤ ਕਰਨ 'ਤੇ ਜਦ ਉਸ ਕੋਲੋਂ ਪੁੱਛਿਆ ਗਿਆ ਤਾਂ ਉਸ ਵਕਤ ਉਸ ਦੇ ਮੂੰਹ ਵਿਚੋਂ ਬੀੜੀ ਦਾ ਸੇਵਨ ਕਰਨ ਦੀ ਬਦਬੂ ਆਈ ਤਾਂ ਉਸ ਉਪਰੰਤ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ ਅਤੇ ਬੈਗ ਵਿਚੋਂ ਬੀੜੀਆਂ ਦਾ ਬੰਡਲ ਬਰਾਮਦ ਹੋਇਆ। ਜਦ ਉਸ ਕੋਲੋਂ ਗੰਭੀਰਤਾ ਨਾਲ ਪੁਛਿ ਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਹ ਬੀੜੀ ਦਾ ਸੇਵਨ ਕਰਦਾ ਹੈ ।ਜਿਸ ਦੌਰਾਨ ਉਸ ਨੇ ਲਿਖਤੀ ਮਾਫੀ ਮੰਗੀ। ਉਨ੍ਹਾਂ ਦੱਸਿਆ ਕਿ ਉਸਦੇ ਕਕਾਰ ਉਤਾਰਵਾ ਕੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ।