ਗੁਰਦੁਆਰਾ ਸਿੰਘਾਂ ਸ਼ਹੀਦਾਂ ਜੇਠਾ ਐਤਵਾਰ ਦਾ ਦਿਹਾੜਾ ਮਨਾਇਆ
ਗੁਰਦੁਆਰਾ ਸਿੰਘਾਂ ਸ਼ਹੀਦਾਂ ਜੇਠਾ ਐਤਵਾਰ ਦਾ ਦਿਹਾੜਾ ਮਨਾਇਆ
Publish Date: Sun, 15 Mar 2026 06:28 PM (IST)
Updated Date: Sun, 15 Mar 2026 06:30 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਦੋਆਬਾ ਦੇ ਇਤਿਹਾਸਕ ਪਵਿੱਤਰ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਤੇ ਸਮੂਹ ਸੰਗਤਾਂ ਵੱਲੋਂ ਜੇਠੇ ਐਤਵਾਰ ਦਾ ਦਿਹਾੜਾ ਮਨਾਇਆ। ਇਸ ਮੌਕੇ 26 ਸ੍ਰੀ ਅਖੰਡ ਪਾਠਾਂ ਸਾਹਿਬ ਦੇ ਭੋਗ ਪੈਣ ਉਪਰੰਤ ਬਾਬਾ ਜਰਨੈਲ ਸਿੰਘ, ਹਰਜੀਤ ਸਿੰਘ, ਰਵਿੰਦਰ ਸਿੰਘ ਰਿੰਕੂ ਤੇ ਭਾਈ ਕਰਮ ਸਿੰਘ ਜਲੰਧਰ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਤੇ ਦਾਨੀ ਸੱਜਣਾਂ ਤੇ ਵਿਸ਼ੇਸ ਸ਼ਖ਼ਸੀਅਤਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਭਾਈ ਦਾਰਾ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਡਾ. ਗੁਰਮੀਤ ਸਿੰਘ ਨੰਬਰਦਾਰ ਤੇ ਇਲਾਕੇ ਭਰ ਦੀਆਂ ਸੰਗਤਾਂ ਭਾਰੀ ਗਿਣਤੀ ’ਚ ਹਾਜ਼ਰ ਸਨ।