- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਜੋਤ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਨਿਯੁਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਉੱਘੇ ਸਮਾਜ ਸੇਵਿਕਾ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੈਨੇਟ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦਾ ਬਤੌਰ ਸੈਨੇਟ ਦੇ ਮੈਂਬਰ ਵਜੋਂ ਕਾਰਜਕਾਲ 30 ਜੂਨ 2028 ਤੱਕ ਹੋਵੇਗਾ। ਇਸ ਸਬੰਧੀ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਗੁਰਜੋਤ ਕੌਰ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਮੀਦ ਪ੍ਰਗਟਾਈ ਹੈ ਕਿ ਉਨ੍ਹਾਂ ਦੇ ਵਿਸ਼ਾਲ ਪ੍ਰਬੰਧਕੀ ਤੇ ਸਮਾਜਿਕ ਤਜ਼ਰਬੇ ਸਦਕਾ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਤੇ ਵਿਦਿਆਰਥੀ ਭਲਾਈ ਦੇ ਕਾਰਜਾਂ ਨੂੰ ਇਕ ਨਵੀਂ ਦਿਸ਼ਾ ਤੇ ਹੋਰ ਮਜ਼ਬੂਤੀ ਮਿਲੇਗੀ। ਉਹ ਲੰਮੇ ਸਮੇਂ ਤੋਂ ਉੱਚ ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਹ ਜਲੰਧਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ