ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਜਾਰੀ
ਆਗਮਨ ਪੁਰਬ ਨੂੰ ਸਮਰਪਿਤ ਸੈਟਰਲ ਟਾਊਨ ਵਿਖੇ ਗੁਰਮਤਿ ਸਮਾਗਮਾਂ ਜਾਰੀ
Publish Date: Tue, 21 Apr 2026 06:54 PM (IST)
Updated Date: Tue, 21 Apr 2026 06:58 PM (IST)

-ਅੱਜ ਰਾਤ ਭਾਈ ਤਰਨਵੀਰ ਸਿੰਘ ਰੱਬੀ ਭਰਨਗੇ ਹਾਜ਼ਰੀ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 5 ਦਿਨਾਂ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਜਾਰੀ ਹੈ। ਇਸ ਵਿਚ ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ਨਬੀਰ ਸਿੰਘ ਤੇ ਗਿਆਨੀ ਜੋਗਿੰਦਰ ਸਿੰਘ ਨੇ ਕੀਰਤਨ, ਕਥਾ ਨਾਲ ਹਾਜ਼ਰੀ ਲਵਾਈ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਵੱਲੋਂ ਨਿਭਾਈ ਗਈ। ਸਮਾਗਮ ’ਚ ਚਰਨਜੀਤ ਸਿੰਘ ਪ੍ਰਧਾਨ ਪ੍ਰਮਿੰਦਰ ਸਿੰਘ ਡਿੰਪੀ ਸਕੱਤਰ, ਜਤਿੰਦਰ ਸਿੰਘ ਖਾਲਸਾ ਖਜਾਨਚੀ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ ,ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ ,ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਗੁਰਿੰਦਰ ਸਿੰਘ ਮਝੈਲ, ਜਸਬੀਰ ਸਿੰਘ ਦਕੋਹਾ ਆਦਿ ਹਾਜ਼ਰ ਸਨ। ਭਾਈ ਰੱਬੀ ਦਾ ਜੱਥਾ ਅੱਜ ਭਰੇਗਾ ਹਾਜ਼ਰੀ : ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿਦੰਰ ਸਿੰਘ ਡਿੰਪੀ ਨੇ ਦੱਸਿਆ ਕਿ ਅੱਜ ਬੁੱਧਵਾਰ ਰਾਤ ਦੇ ਸਮਾਗਮ ’ਚ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਵਾਲਿਆਂ ਦਾ ਜੱਥਾ ਕੀਰਤਨ ਦੀ ਹਾਜ਼ਰੀ ਭਰੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ।