ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Publish Date: Sun, 30 Nov 2025 09:00 PM (IST)
Updated Date: Mon, 01 Dec 2025 04:12 AM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਜਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ’ਚ ਜਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਪੰਥ ਪ੍ਰਸਿੱਧ ਕਥਾਵਾਚਕ ਭਾਈ ਜਸਵੰਤ ਸਿੰਘ ਪ੍ਰਵਾਨਾ, ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸਤਿੰਦਰਬੀਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ, ਇਸਤਰੀ ਸਤਿਸੰਗ ਸਭਾ ਤੇ ਬੱਚਿਆਂ ਨੇ ਕੀਰਤਨ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ਼ਹਾਦਤਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਬੱਚਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਨਿਭਾਈ। ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ, ਸਾਬਕਾ ਸੰਸਦੀ ਸਕੱਤਰ ਕੇਡੀ ਭੰਡਾਰੀ, ਸੀਨੀ. ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਮਨਿੰਦਰਪਾਲ ਸਿੰਘ ਗੁੰਬਰ, ਇੰਦਰਪ੍ਰੀਤ ਸਿੰਘ ਇੰਦੀ ਪਾਇਲਟ, ਸੁਰਜੀਤ ਸਿੰਘ ਭੂਈ, ਅਮਰੀਕ ਸਿੰਘ ਬੱਬੂ ਪਾਇਲਟ, ਸੁਰਿੰਦਰ ਸਿੰਘ ਬਿੱਟੂ, ਗੁਰਸਿੰਦਰ ਸਿੰਘ ਗੋਪੀ, ਅਮਿਤ ਢੱਲ, ਦੀਪਕ ਸ਼ਾਰਦਾ ਕੌਂਸਲਰ, ਰਵਿੰਦਰ ਸਿੰਘ ਸਵੀਟੀ, ਹਰਵਿੰਦਰ ਸਿੰਘ ਨਾਗੀ,ਹਰਬੰਸ ਸਿੰਘ ਧੂਪੜ, ਮਾਸਟਰ ਅਮਰੀਕ ਸਿੰਘ ਨਿਹੰਗ ਸਿੰਘ ਆਦਿ ਹਾਜ਼ਰ ਸਨ।