33ਵੇਂ ਸ਼ਹੀਦੀ ਦਿਵਸ ’ਤੇ ਗੁਰਮਤਿ ਸਮਾਗਮ ਕਰਵਾਇਆ
33ਵੇਂ ਸ਼ਹੀਦੀ ਦਿਵਸ ’ਤੇ ਗੁਰਮਤਿ ਸਮਾਗਮ ਕਰਵਾਇਆ
Publish Date: Sun, 08 Mar 2026 06:38 PM (IST)
Updated Date: Mon, 09 Mar 2026 04:09 AM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸਿੱਖ ਸੰਘਰਸ਼ ’ਚ ਜੂਝ ਕੇ ਸ਼ਹਾਦਤ ਪਾਉਣ ਵਾਲੇ ਭਾਈ ਰਮਿੰਦਰਜੀਤ ਸਿੰਘ ਟੈਣੀ ਤੇ ਉਨ੍ਹਾਂ ਦੀ ਸਿੰਘਣੀ ਸ਼ਹੀਦ ਬੀਬੀ ਮਨਜੀਤ ਕੌਰ ਦਾ 33ਵਾਂ ਸ਼ਹੀਦੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਵਤਾਰ ਨਗਰ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਭਾਈ ਜਰਨੈਲ ਸਿੰਘ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਗੁਰ ਸ਼ਬਦ ਦੀ ਕਥਾ ਭਾਈ ਪਰਮਜੀਤ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਿੱਖ ਸੰਘਰਸ਼ ’ਤੇ ਚਾਨਣਾ ਪਾਉਂਦਿਆਂ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਕਿਹਾ। ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸ਼ਹੀਦ ਰਮਿੰਦਰਜੀਤ ਸਿੰਘ ਟੈਣੀ ਦੇ ਭਰਾਤਾ ਕਮਲ ਚਰਨਜੀਤ ਸਿੰਘ ਹੈਪੀ ਤੇ ਭਾਈ ਹਰਜਿੰਦਰ ਸਿੰਘ ਜਿੰਦਾ ਨੇ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ’ਚ ਭਾਈ ਪ੍ਰਭਜੋਤ ਸਿੰਘ, ਕੰਵਲਜੀਤ ਸਿੰਘ ਟੋਨੀ ਪ੍ਰਧਾਨ ਗੁਰਦੁਆਰਾ ਗੁਰੂ ਤੇਗ਼ ਬਹਾਦਰ ਨਗਰ, ਸੁਰਿੰਦਰਪਾਲ ਸਿੰਘ ਗੋਲਡੀ, ਮਨਜੀਤ ਸਿੰਘ ਕਰਤਾਰਪੁਰ, ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਹਰਜੋਤ ਸਿੰਘ ਲੱਕੀ, ਜਗਦੀਪ ਸਿੰਘ ਸੋਨੂੰ, ਜਸਪਾਲ ਸਿੰਘ ਗਾਬਾ, ਗੁਰਿੰਦਰ ਸਿੰਘ ਮਝੈਲ, ਜਥੇਦਾਰ ਤਰਲੋਚਨ ਸਿੰਘ, ਬਲਜੀਤ ਸਿੰਘ ਲਾਇਲ, ਰਣਬੀਰ ਸਿੰਘ, ਬਲਦੇਵ ਸਿੰਘ, ਡਾ. ਕਮਲਜੀਤ ਸਿੰਘ ਖਾਲਸਾ, ਜਤਿੰਦਰ ਸਿੰਘ ਮਝੈਲ, ਗਗਨਦੀਪ ਸਿੰਘ, ਡਾ. ਗੁਰਿੰਦਰ ਸਿੰਘ ਬਵੇਜਾ, ਕੁਲਦੀਪ ਸਿੰਘ ਢੀਂਗਰਾ, ਜਸਪਾਲ ਸਿੰਘ, ਮਨਵਿੰਦਰ ਸਿੰਘ ਈਟੀਓ, ਸੁਰਜੀਤ ਸਿੰਘ ਕਟਾਰੀਆ, ਜਥੇਦਾਰ ਗੁਰਦੇਵ ਸਿੰਘ ਕਰਤਾਰਪੁਰ, ਪਰਮਪ੍ਰੀਤ ਸਿੰਘ ਵਿੱਟੀ, ਬਲਵਿੰਦਰ ਸਿੰਘ ਰਾਜੂ, ਗੁਰਜੀਤ ਸਿੰਘ ਪੋਪਲੀ, ਲਖਮੀਰ ਸਿੰਘ ਮਨਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।