- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਭਾਈ ਲਾਲੋ ਜੀ ਵਿਖੇ ਬਾਬਾ ਵਿਸ਼ਵਕਰਮਾ ਜੀ ਦੀ ਯਾਦ ’ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਗੁਰਦੁਆਰਾ ਭਾਈ ਲਾਲੋ ਜੀ ਹੁਸ਼ਿਆਰਪੁਰ ਰੋਡ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦੀ ਯਾਦ ’ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿਚ ਭਾਈ ਅਵਤਾਰ ਸਿੰਘ, ਭਾਈ ਫਤਿਹ ਸਿੰਘ ਅਤੇ ਭਾਈ ਅਵਤਾਰ ਸਿੰਘ ਭਾਰੋਵਾਲੀ ਦੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਉੱਘੇ ਸਮਾਜ ਸੇਵਕ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ, ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਅਤੇ ਸਮਾਜ ਨੂੰ ਦਿੱਤੀ ਸਿੱਖਿਆ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੂੰ ਬ੍ਰਹਿਮੰਡ ਦੇ ਦੈਵੀ ਸ਼ਿਲਪਕਾਰ ਅਤੇ ਹੁਨਰਮੰਦ ਕਾਰੀਗਰਾਂ ਤੇ ਦਸਤਕਾਰਾਂ ਦੇ ਪ੍ਰੇਰਨਾ ਸਰੋਤ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਸਾਨੂੰ ਮਿਹਨਤ, ਲਗਨ ਅਤੇ ਹੱਥੀਂ ਕਿਰਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਹਰ ਮਨੁੱਖ ਨੂੰ ਇਮਾਨਦਾਰੀ ਨਾਲ ਕਿਰਤ ਕਰਨੀ ਚਾਹੀਦੀ ਹੈ ਅਤੇ ਆਪਣੇ ਹੁਨਰ ਰਾਹੀਂ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਮੇਅਰ ਵਿਨੀਤ ਧੀਰ, ਸਾਬਕਾ ਸੰਸਦੀ ਸਕੱਤਰ ਕੇ .ਡੀ.ਭੰਡਾਰੀ, ਵਿਧਾਇਕ ਬਾਵਾ ਹੈਨਰੀ ਕੌਂਸਲਰ ਡਾ. ਗੁਰਚਰਨ ਸਿੰਘ ਭੰਮਰਾ, ਮਨਿੰਦਰਪਾਲ ਸਿੰਘ ਗੁੰਬਰ, ਗੁਰਚਰਨ ਸਿੰਘ ਚੰਨੀ,ਜਸਵਿੰਦਰ ਸਿੰਘ ਜੱਸਾ, ਕੌਂਸਲਰ ਬਾਲ ਕਿਸ਼ਨ ਬਾਲੀ, ਕੌਂਸਲਰ ਪਰਮਜੀਤ ਸਿੰਘ ਪੰਮਾ, ਰਜਿੰਦਰ ਸਿੰਘ ਰੀਅਲ ਡਾਇਰੈਕਟਰ, ਪੰਜਾਬ ਸਰਕਾਰ, ਅਮਰਜੀਤ ਸਿੰਘ ਅਮਰੀ, ਗੁਰਦੇਵ ਸਿੰਘ ਗੋਲਡੀ ਭਾਟੀਆ ਬਲਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਕੁਲਵਿੰਦਰ ਸਿੰਘ ਚੀਮਾ, ਸੁਰਜੀਤ ਸਿੰਘ ਨੀਲਾਮਹਿਲ, ਰਾਜਵੰਤ ਸਿੰਘ ਸੋਖਾ, ਪਵਨ ਹੰਸ ਵਾਈਸ ਚੇਅਰਮੈਨ, ਖਾਦੀ ਬੋਰਡ, ਹਰਵਿੰਦਰ ਸਿੰਘ ਜੱਬਲ, ਜਸਵੀਰ ਸਿੰਘ ਫਲੋਰਾ, ਹਰਦੇਵ ਸਿੰਘ ਦੇਬੀ, ਤਰਲੋਚਨ ਸਿੰਘ ਲੱਕੀ ਅਤੇ ਚਰਨਜੀਤ ਸਿੰਘ ਬਿੱਟਾ ਆਦਿ ਸੰਗਤਾਂ ਹਾਜ਼ਰ ਸਨ।