- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਕਬੂਤਰ ਰੋਡ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤ ਸਮਾਗਮ ਕਰਵਾਏ ਗਏ ਹਰਖੋਵਾਲ ਸੰਪਰਦਾਇਕ ਦੇਵ ਮੌਜੂਦਾ ਮੁਖੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੀ ਦੇਖਰੇਖ ਹੇਠ ਕਰਵਾਏ ਗਏ ਇਸ ਸਮਾਗਮ ’ਚ ਬਾਬਾ ਮਲਕੀਤ ਸਿੰਘ ਖਾਨਪੁਰ ਥਿਆੜੇ ਵਾਲੇ, ਭਾਈ ਸੁਵਿੰਦਰ ਸਿੰਘ ਹਜ਼ੂਰੀ ਰਾਗੀ ਸੰਤਗੜ੍ਹ, ਸੰਤ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜੱਥੇ ਨੇ ਗੁਰਬਾਣੀ ਕੀਰਤਨ ਦੀ ਹਾਜਰੀ ਭਰੀ। ਇਸ ਤੋਂ ਪਹਿਲਾਂ ਦੁਪਹਿਰ ਵਕਤ ਚੁਪਿਹਰਾ ਸਮਾਗਮ ਕਰਵਾਇਆ ਗਿਆ।
ਇਸ ਤੋਂ ਪਹਿਲਾਂ ਇਲਾਵਾ ਗੁਰਦੁਆਰਾ ਡੇਰਾ ਸੰਤਗੜ੍ਹ ਨਾਨਕ ਨਾਨਕਪੁਰਾ ਤੇ ਗੁਰਦੁਆਰਾ ਟਿੱਬੀ ਸਾਹਿਬ ਪਿੰਡ ਜੱਥੇਵਾਲੀ ਵਿਖੇ ਵੀ ਗੁਰਮਤ ਸਮਾਗਮ ਕਰਵਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਕਵੀਸ਼ਰੀ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਕਵੀ ਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸੰਤ ਬਾਬਾ ਭਗਵਾਨ ਸਿੰਘ ਖਰਖੋਵਾਲੀਏ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਨੇ ਕਿਹਾ ਕਿ ਮੱਸਿਆ ਦੀ ਹਨੇਰੀ ਰਾਤ ਦੀਵਾਲੀ ਵਾਲੇ ਦਿਨ ਜਿਵੇਂ ਦੀਪ ਮਾਲਾ ਕਰਕੇ ਹਨੇਰਾ ਦੂਰ ਕੀਤਾ ਜਾਂਦਾ ਹੈ ਉਸੇ ਤਰ੍ਹਾਂ ਨਾਮ ਸਿਮਰਨ ਦਾ ਦੀਵਾ ਜਗਾ ਕੇ ਮਨ ਦੀ ਅਗਿਆਨਤਾ ਦੇ ਹਨੇਰੇ ਨੂੰ ਵੀ ਦੂਰ ਕਰਨਾ ਚਾਹੀਦਾ ਹੈ। ਇਸ ਮੌਕੇ ਭਗਵਾਨ ਸਿੰਘ ਜੋਹਲ ਵੱਲੋਂ ਹਾਜ਼ਰੀ ਭਰ ਕੇ ਬੰਦੇ ਛੋੜ ਦਿਵਸ ਦੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ।