ਗੁਰਮਤਿ ਸਮਾਗਮ ਤੇ ਕਵੀ ਦਰਬਾਰ ਕਰਵਾਇਆ
ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਕਵੀ ਦਰਬਾਰ ਕਰਵਾਇਆ
Publish Date: Sat, 27 Dec 2025 08:09 PM (IST)
Updated Date: Sat, 27 Dec 2025 08:10 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਕਸੂਦਾਂ ਚੌਕ ’ਚ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਗਿਆ। ਜਿਸ ’ਚ ਕਵੀ ਹਰਭਜਨ ਸਿੰਘ ਨਾਹਲ, ਪ੍ਰੋਫੈਸਰ ਦਲਬੀਰ ਸਿੰਘ ਰਿਆੜ, ਸੁਖਦੇਵ ਸਿੰਘ ਆਸ਼ੀ, ਅਮਰਿੰਦਰ ਕੌਰ ਨੇ ਆਪਣੀਆਂ ਕਵਿਤਾਵਾਂ ਰਾਹੀਂ ਸ਼ਹੀਦੀ ’ਤੇ ਚਾਨਣਾ ਪਾਇਆ। ਭਾਈ ਗੁਰਭੇਜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਬਾਬਾ ਜਸਪਾਲ ਸਿੰਘ ਵੱਲੋਂ ਕਥਾ ਰਾਹੀਂ ਪ੍ਰਮਾਤਮਾ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਸਮਾਗਮ ’ਚ ਪ੍ਰਧਾਨ ਚਰਨ ਸਿੰਘ, ਸਕੱਤਰ ਮਨਹਰਪ੍ਰੀਤ ਸਿੰਘ, ਖਜਾਨਚੀ ਗੁਰਜੋਤ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ ਬੈਂਸ, ਗੁਰਮੇਲ ਸਿੰਘ, ਅਮਰਜੀਤ ਸਿੰਘ ਡੀਸੀ, ਗੁਰਮੀਤ ਸਿੰਘ, ਰੇਸ਼ਮ ਸਿੰਘ, ਲਵਲੀ ਸੱਚਦੇਵਾ, ਦਲਬੀਰ ਸਿੰਘ, ਰਜਿੰਦਰ ਸਿੰਘ, ਪ੍ਰਭਜੋਤ ਸਿੰਘ, ਨਿਸ਼ਾਨ ਸਿੰਘ, ਬਲਦੇਵ ਸਿੰਘ ਟਾਹਲੀ, ਪਰਮਜੀਤ ਸਿੰਘ ਤੋਂ ਇਲਾਵਾ ਆਸਪਾਸ ਦੀ ਸੰਗਤਾਂ ਨੇ ਹਾਜ਼ਰੀ ਭਰੀ।