ਸੈਂਟਰਲ ਟਾਊਨ ’ਚ ਗੁਰਮਤਿ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ ਗੁਰਮਤਿ ਸਮਾਗਮ
Publish Date: Wed, 20 May 2026 06:30 PM (IST)
Updated Date: Wed, 20 May 2026 06:31 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਗਲੀ ਨੰ 7 ਸੈਂਟਰਲ ਟਾਊਨ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਅਤੇ ਭਾਈ ਸ਼ਨਬੀਰ ਸਿੰਘ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਗਿਆਨੀ ਮਨਜੀਤ ਸਿੰਘ ਨੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਜੁਗਿੰਦਰ ਸਿੰਘ ਤਰਨਤਾਰਨ ਵਾਲਿਆਂ ਨੇ ਸਮਾਪਤੀ ਤੇ ਅਰਦਾਸ ਕੀਤੀ। ਸਮਾਗਮ ਵਿਚ ਪ੍ਰਧਾਨ ਚਰਨਜੀਤ ਸਿੰਘ , ਸਕੱਤਰ ਪ੍ਰਮਿੰਦਰ ਸਿੰਘ ਡਿੰਪੀ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਦਵਿੰਦਰ ਸਿੰਘ,ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਗੁਰਜੀਤ ਸਿੰਘ, ਰਵਿੰਦਰ ਸਿੰਘ ਰੀਹਲ, ਗੁਰਮਿੰਦਰ ਸਿੰਘ, ਸਰਦੂਲ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।