ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਸਬੰਧੀ ਗੁਰਮਤਿ ਸਮਾਗਮ 26 ਤੋਂ
ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 26 ਤੋਂ 2 ਮਈ ਤੱਕ
Publish Date: Sun, 12 Apr 2026 10:03 PM (IST)
Updated Date: Mon, 13 Apr 2026 04:17 AM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਲੋਨੀ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪਰਬ ਨੂੰ ਸਮਰਪਿਤ ਗੁਰਮਤਿ ਸਮਾਗਮ 26 ਅਪ੍ਰੈਲ ਤੋਂ 2 ਮਈ ਤੱਕ ਕਰਵਾਇਆ ਜਾਵੇਗਾ। ਇਸ ਸਬੰਧੀ ਸਿੰਘ ਸਭਾਵਾਂ ਤੇ ਧਾਰਮਿਕ ਜੱਥੇਬੰਦੀਆਂ ਨੇ ਡਿਫੈਂਸ ਕਾਲੋਨੀ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਤੇ ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਗੁਰਮਤਿ ਸਮਾਗਮਾਂ ਦੀ ਲੜੀ 27 ਅਪ੍ਰੈਲ ਨੂੰ ਸ਼ੁਰੂ ਹੋਵੇਗੀ ਤੇ 2 ਮਈ ਤੱਕ ਜਾਰੀ ਰਹੇਗੀ। 29 ਅਪ੍ਰੈਲ ਨੂੰ ਸਵੇਰੇ 6 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ। ਜਿਸ ’ਚ ਨਿਰਮਲ ਕੁਟੀਆ, ਜੋਹਲਾਂ ਦੇ ਸੰਤ ਜੀਤ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਚੌਰ ਸਾਹਿਬ ਦੀ ਸੇਵਾ ਨਿਭਾਉਣਗੇ। 27 ਅਪ੍ਰੈਲ ਤੋਂ 2 ਮਈ ਤੱਕ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਮਤਿ ਸਮਾਗਮ ਹੋਣਗੇ। ਇਸ ਤੋਂ ਇਲਾਵਾ 28 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇਸਤਰੀ ਸਤਿਸੰਗ ਸਮਾਗਮ ਹੋਵੇਗਾ। ਸ਼ਾਮ 6 ਵਜੇ ਤੋਂ ਰਾਤ 10:30 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ। ਇਨ੍ਹਾਂ ਸਮਾਗਮਾਂ ਦੌਰਾਨ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰਨਗੇ। 1 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਾਲ ਕੀਰਤਨ ਦਰਬਾਰ ਹੋਵੇਗਾ। ਕਵੀ ਦਰਬਾਰ ਸ਼ਾਮ 6:30 ਵਜੇ ਤੋਂ ਰਾਤ 9:30 ਵਜੇ ਤੱਕ ਹੋਵੇਗਾ। 2 ਮਈ ਨੂੰ ਸਵੇਰੇ ਤੇ ਸ਼ਾਮ ਰਾਗੀ ਜਥੇ, ਕਥਾਵਾਚਕ, ਕਵੀ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨਗੇ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ ਤੇ ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਹਾਜ਼ਰੀ ਭਰਨਗੇ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਗਾਬਾ, ਗੁਰ ਕ੍ਰਿਪਾਲ ਸਿੰਘ, ਗੁਰਮੀਤ ਸਿੰਘ, ਗੁਰਬਖਸ਼ ਸਿੰਘ ਜੁਨੇਜਾ, ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਓਬਰਾਏ, ਸੁਖਦੇਵ ਸਿੰਘ ਗਾਂਧੀ, ਹਰਵਿੰਦਰ ਸਿੰਘ, ਗੁਰਿੰਦਰ ਸਿੰਘ ਮਝੈਲ, ਹਰਜੋਤ ਸਿੰਘ ਲੱਕੀ, ਦਲਜੀਤ ਸਿੰਘ ਬੇਦੀ, ਗੁਰਨਾਮ ਸਿੰਘ ਪੇਲੀਆ, ਪਰਮਿੰਦਰ ਸਿੰਘ ਡਿੰਪੀ, ਗੁਰਜੀਤ ਸਿੰਘ ਭੁੱਚੋ, ਜਤਿੰਦਰ ਸਿੰਘ ਖਲਸਾ, ਭਾਈ ਪਰਮਜੀਤ ਸਿੰਘ ਆਦਿ ਸ਼ਾਮਲ ਸਨ।