- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਬਾਬਾ ਕਪੂਰ ਸਿੰਘ ਨਿਰਬਾਣ ਜੀ ਦੀ 110ਵੀਂ ਪਵਿੱਤਰ ਯਾਦ 'ਚ ਕਰਵਾਇਆ ਗੁਰਮਤਿ ਸਮਾਗਮ

-ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ 'ਚੋਂ ਵੱਡੀ ਗਿਣਤੀ 'ਚ ਪੁੱਜੀ ਸੰਗਤ
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਉੱਘੀ ਧਾਰਮਿਕ ਸ਼ਖਸੀਅਤ ਸੰਤ ਬਾਬਾ ਕਪੂਰ ਸਿੰਘ ਜੀ ਨਿਰਬਾਣ ਜੀ ਦੀ 110ਵੀਂ ਪਵਿੱਤਰ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਜੌਹਲਾਂ ਵਿਖੇ ਮੌਜੂਦਾ ਮੁਖੀ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ। ਇਸ ਮੌਕੇ ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ ਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਸ਼ਮੂਲੀਅਤ ਕਰ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਪਿਛਲੇ ਮਹੀਨੇ ਤੋਂ ਚਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਇਲਾਕੇ ਦੀ ਸੰਗਤ ਵੱਲੋਂ ਕੀਤੇ ਸ਼੍ਰੀ ਸਹਿਜ ਪਾਠਾਂ ਦੇ ਸੰਗਤੀ ਰੂਪ ’ਚ ਪਾਏ ਗਏ ਭੋਗ ਉਪਰੰਤ ਸ਼੍ਰੀ ਸਹਿਜ ਪਾਠ ਸੇਵਾ ਲਹਿਰ ਦੇ ਸੇਵਾਦਾਰ ਭਾਈ ਦਿਲਬਾਗ ਸਿੰਘ ਨੇ ਸਾਰੇ ਪਰਿਵਾਰਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਉੱਘੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ 19ਵੀਂ ਸਦੀ ਦੀ ਉੱਘੀ ਧਾਰਮਿਕ ਸ਼ਖਸੀਅਤ ਬਾਬਾ ਕਪੂਰ ਸਿੰਘ ਨਿਰਬਾਣ ਜੀ ਵੱਲੋਂ ਕੀਤੇ ਪਰਉਪਕਾਰ, ਗੁਰਮਤਿ ਪ੍ਰਚਾਰ ਤੇ ਪ੍ਰਸਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਪ੍ਰਚਾਰ ਤੇ ਪ੍ਰਸਾਰ ਦੇ ਕਾਰਜਾਂ ਨੂੰ ਉਜਾਗਰ ਕੀਤਾ। ਇਸ ਪਿੱਛੋਂ ਚੱਲ ਰਹੇ ਗੁਰਮਿਤ ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ, ਭਾਈ ਜਗਜੀਵਨ ਸਿੰਘ ਜਲੰਧਰ ਵਾਲੇ, ਬੀਬੀ ਕੁਲਦੀਪ ਕੌਰ ਜਲੰਧਰ ਵਾਲੇ, ਭਾਈ ਮਨਜੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ ਤੇ ਹੋਰ ਅਨੇਕਾਂ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਕਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਅਨੇਕਾਂ ਧਾਰਮਿਕ ਤੇ ਸਿਆਸੀ ਹਸਤੀਆਂ ਨੇ ਹਾਜ਼ਰੀ ਭਰੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸਲਾਹਕਾਰ ਦੀਪਕ ਬਾਲੀ ਨੇ ਗੁਰਬਾਣੀ ਦੇ ਪ੍ਰਚਾਰ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਉੱਤਰੀ ਭਾਰਤ ’ਚ ਸਿੱਖ ਧਰਮ ਦੇ ਪ੍ਰਚਾਰ ਲਈ ਮਹਾਂਪੁਰਖਾਂ ਦੇ ਦਿੱਤੇ ਵੱਡੇ ਯੋਗਦਾਨ 'ਤੇ ਚਾਨਣਾ ਪਾਇਆ।
ਇਸ ਮੌਕੇ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ, ਜ਼ਿਲ੍ਹਾ ਪ੍ਰੀਸ਼ਦ ਪਤਾਰਾ ਲਖਵੀਰ ਸਿੰਘ ਹਜ਼ਾਰਾ, ਕੁਲਵਿੰਦਰ ਬਾਘਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ । ਧਾਰਮਿਕ ਹਸਤੀਆਂ ’ਚ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ, ਗੁਰਦਿਆਲ ਸਿੰਘ ਨਾਰੰਗ ਦਿੱਲੀ, ਸ਼ਮਿੰਦਰ ਸਿੰਘ ਇੰਸਪੈਕਟਰ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਰਜਿੰਦਰ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਬਹਾਦਰਪੁਰ, ਦਵਿੰਦਰ ਸਿੰਘ ਮੋਹਾਲੀ, ਇਕਬਾਲ ਸਿੰਘ ਬਹਿਰਾਲ ਪੌਂਟਾ ਸਾਹਿਬ, ਡਾ. ਇੰਦਰਪ੍ਰੀਤ ਸਿੰਘ ਰਹਿਮਤ ਮੈਡੀਸਿਟੀ ਹਸਪਤਾਲ ਜਲੰਧਰ, ਡਾ. ਓੰਕਾਰ ਸ਼ਰਮਾ ਸਮੇਤ ਇਲਾਕੇ ਦੇ ਕੌਂਸਲਰ, ਪੰਚ ਤੇ ਸਰਪੰਚ ਵੱਡੀ ਗਿਣਤੀ ’ਚ ਸ਼ਾਮਲ ਹੋਏ। ਇਸ ਮੌਕੇ ਪਹੁੰਚੇ ਮਹਾਂਪੁਰਖਾਂ ’ਚ ਸੰਤ ਬਲਰਾਜ ਸਿੰਘ ਜਿਆਣ, ਸੰਤ ਗੁਰਚਰਨ ਸਿੰਘ ਬੱਡੋਂ, ਸੰਤ ਗੁਰਮੀਤ ਸਿੰਘ ਬਣਾ ਸਾਹਿਬ ਤੇ ਹੋਰ ਅਨੇਕਾਂ ਮਹਾਂਪੁਰਖਾਂ ਨੇ ਬਾਬਾ ਨਿਰਬਾਣ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਆਈਆਂ ਧਾਰਮਿਕ ਤੇ ਰਾਜਨੀਤਿਕ ਸ਼ਖਸੀਅਤਾਂ ਨੂੰ ਗੁਰੂਘਰ ਦੇ ਮੁਖੀ ਬਾਬਾ ਹਰਜਿੰਦਰ ਸਿੰਘ ਜੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।