ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੇ ਜਨਮ ਦਿਵਸ ’ਤੇ ਗੁਰਮਤਿ ਸਮਾਗਮ
ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੇ ਜਨਮ ਦਿਵਸ ਤੇ ਗੁਰਮਤਿ ਸਮਾਗਮ ਕਰਵਾਇਆ
Publish Date: Fri, 15 May 2026 08:31 PM (IST)
Updated Date: Fri, 15 May 2026 08:33 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੇ ਜਨਮ ਦਿਵਸ ਮੌਕੇ ਗੁਰਦੁਆਰਾ ਡੇਰਾ ਸੰਤਗੜ੍ਹ, ਕਪੂਰਥਲਾ ਰੋਡ ਵਿਖੇ ਸੰਪ੍ਰਦਾਇ ਹਰਖੋਵਾਲੀਏ ਦੇ ਮੌਜੂਦਾ ਮੁਖੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੀ ਸਰਪ੍ਰਸਤੀ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਤੋਂ ਦੁਪਹਿਰ ਤੱਕ ਸਜਾਏ ਦੀਵਾਨ ਵਿਚ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਲਾਲ ਸਿੰਘ ਜਥਾ ਬਾਬਾ ਮਾਨ ਸਿੰਘ, ਪਿਹੋਵਾ ਵਾਲੇ, ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ, ਸੰਤਗੜ੍ਹ, ਜਲੰਧਰ ਅਤੇ ਭਾਈ ਲਵਪ੍ਰੀਤ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ।
ਪ੍ਰਸਿੱਧ ਵਿਦਵਾਨ ਭਗਵਾਨ ਸਿੰਘ ਜੌਹਲ ਵਲੋਂ ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੀ ਜੀਵਨੀ ’ਤੇ ਚਾਨਣਾ ਪਾਇਆ। ਮੌਜੂਦਾ ਮੁਖੀ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਨੇ ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੀ ਜੀਵਨੀ ਤੋਂ ਸੇਧ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਪ੍ਰੇਰਿਤ ਕਰਦਿਆਂ ਆਏ ਹੋਏ ਰਾਗੀ ਜੱਥਿਆਂ, ਬੁਲਾਰਿਆਂ ਤੇ ਸੰਤਾਂ ਮਹਾਂਪੁਰਸ਼ਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਨਾਲ ਨਿਵਾਜਿਆ। ਇਸ ਮੌਕੇ ਸੁਰਜੀਤ ਸਿੰਘ ਸੇਵਕ, ਰਜਿੰਦਰ ਸਿੰਘ ਮਠਾਰੂ, ਦਮਨਜੀਤ ਸਿੰਘ,ਅਜੀਤ ਸਿੰਘ ਰੰਧਾਵਾ, ਜਰਨੈਲ ਸਿੰਘ, ਪਰਮਜੀਤ ਸਿੰਘ ਬਾਵਾ, ਦਿਲਬਾਗ ਸਿੰਘ, ਜਸਵਿੰਦਰ ਸਿੰਘ ਯੂਕੇ, ਪਰਮਜੀਤ ਸਿੰਘ ਨੈਨਾ, ਅਵਤਾਰ ਸਿੰਘ ਸ਼ੰਟੀ,ਗੁਰਿੰਦਰ ਸਿੰਘ ਮਝੈਲ, ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ, ਗੋਬਿੰਦ ਸਿੰਘ, ਹਰਸਿਮਰਨ ਸਿੰਘ ਆਦਿ ਦੀਵਾਨ ਦਾ ਅਨੰਦ ਮਾਣਿਆ। ਪ੍ਰਸਿੱਧ ਵਿਦਵਾਨ ਅਤੇ ਲਿਖਾਰੀ ਗਿਆਨੀ ਰਣਧੀਰ ਸਿੰਘ ਸੰਭਲ ਨੇ ਵਿਦੇਸ਼ ਤੋਂ ਟੈਲੀਫੋਨ ਰਾਹੀਂ ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੇ ਜਨਮ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੱਤੀ।
ਟਿੱਬੀ ਸਾਹਿਬ ਜੈਤੇਵਾਲੀ ’ਚ ਸਮਾਗਮ ਅੱਜ
ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਨੇ ਦੱਸਿਆ ਕਿ ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਡੇਰਾ ਸੰਤਗੜ੍ਹ, ਨਾਨਕਪੁਰਾ ਮੁਲਾਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਭਲਕੇ ਟਿੱਬੀ ਸਾਹਿਬ ਜੈਤੇਵਾਲੀ, ਜੰਡੂ ਸਿੰਘਾ ਰੋਡ ਜਲੰਧਰ ਵਿਖੇ ਸਵੇਰੇ 9 ਵਜੇ ਤੋਂ ਦੁਪਿਹਰ 2 ਵਜੇ ਤੱਕ ਕਰਵਾਏ ਜਾ ਰਹੇ ਗੁਰਮਿਤ ਸਮਾਗਮ ਵਿੱਚ ਪ੍ਰਸਿੱਧ ਰਾਗੀ ਜਥੇ ਅਤੇ ਕਥਾ ਵਾਚਕ ਹਾਜ਼ਰੀ ਭਰਨਗੇ। ਗੁਰੂ ਕੇ ਲੰਗਰ ਅਤੁੱਟ ਵਰਤਣਗੇ।